ਨਗਰ ਨਿਗਮ ਦੇ ਗੇਟ ਅੱਗੇ ਸਫਾਈ ਕਰਮਚਾਰੀਆ ਨੇ ਲਾਇਆ ਮੋਰਚਾ

in #batala2 years ago

ਸਫਾਈ ਕਰਮਚਾਰੀ ਯੂਨੀਅਨ ਦੇ ਸੱਦੇ 'ਤੇ ਨਗਰ ਨਿਗਮ ਬਟਾਲਾ ਦੇ ਸਫਾਈ ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਨਗਰ ਨਿਗਮ ਦੇ ਗੇਟ ਅੱਗੇ ਮੋਰਚਾ ਲਾਇਆ ਹੋਇਆ ਹੈ। ਸਫ਼ਾਈ ਕਰਮਚਾਰੀਆਂ ਦੀ ਮੰਗ ਹੈ ਕਿ ਉਨਾਂ੍ਹ ਨੂੰ ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹ ਨਹੀਂ ਮਿਲੀ ਅਤੇ ਨਾ ਹੀ ਉਨਾਂ੍ਹ ਦੀਆਂ ਮੰਗਾਂ ਵੱਲ ਕੋਈ ਧਿਆਨ ਦਿੱਤਾ ਜਾ ਰਿਹਾ ਹੈ, ਜਿਸ ਤੋਂ ਮਜ਼ਬੂਰ ਹੋ ਕੇ ਉਹ ਗੇਟ ਰੈਲੀਆਂ ਕਰ ਰਹੇ ਹਨ। ਸਫਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਵਿੱਕੀ ਕਲਿਆਣ ਨੇ ਕਿਹਾ ਕਿ ਸਫ਼ਾਈ ਕਰਮਚਾਰੀਆਂ ਦੀਆਂ ਹੱਕੀ ਮੰਗਾਂ ਨੂੰ ਸਰਕਾਰ ਅਣਗੌਲਿਆਂ ਕਰ ਰਹੀ ਹੈ। ਉਨਾਂ੍ਹ ਨੇ ਕਿਹਾ ਕਿ ਉਨਾਂ੍ਹ ਨੇ ਬੀਤੇ ਦਿਨ ਗੇਟ ਰੈਲੀ ਕਰ ਕੇ ਬਹੱਤਰ ਘੰਟਿਆਂ ਦਾ ਮੰਗਾਂ ਨੂੰ ਲੈ ਕੇ ਅਲਟੀਮੇਟਮ ਦਿੱਤਾ ਸੀ, ਜੋ ਅੱਜ ਖਤਮ ਹੋ ਗਿਆ ਹੈ। ਪ੍ਰਧਾਨ ਵਿੱਕੀ ਕਲਿਆਣ ਨੇ ਕਿਹਾ ਕਿ ਕਰਮਚਾਰੀਆਂ ਦੀ ਮੰਗਾਂ ਨੂੰ ਲੈ ਕੇ ਉਹ ਗੇਟ ਰੈਲੀਆਂ ਕਰ ਰਹੇ ਹਨ ਅਤੇ ਜੇਕਰ ਬਟਾਲਾ ਦੇ ਵਿਧਾਇਕ ਸ਼ੈਰੀ ਕਲਸੀ, ਨਗਰ ਨਿਗਮ ਦੇ ਮੇਅਰ ਸੁਖਦੀਪ ਸਿੰਘ ਤੇਜਾ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਉਨਾਂ੍ਹ ਦੀਆਂ ਮੰਗਾਂ ਨਾ ਹੱਲ ਕਰਵਾਈਆਂ ਤਾਂ ਮਜ਼ਬੂਰਨ ਉਹ ਅਣਮਿੱਥੇ ਸਮੇਂ ਦੀ ਹੜਤਾਲ 'ਤੇ ਚਲੇ ਜਾਣਗੇ। ਉਨਾਂ੍ਹ ਨੇ ਕਿਹਾ ਕਿ ਪਿਛਲੇ ਤਿੰਨ ਮਹੀਨਿਆਂ ਤੋਂ ਸਫਾਈ ਕਰਮਚਾਰੀਆਂ ਨੂੰ ਤਨਖਾਹਾਂ ਨਹੀਂ ਮਿਲੀਆਂ, ਜਿਸ ਕਾਰਨ ਉਨਾਂ੍ਹ ਨੂੰ ਘਰ ਦਾ ਗੁਜ਼ਾਰਾ ਚਲਾਉਣਾ ਅੌਖਾ ਹੋਇਆ ਪਿਆ ਹੈ, ਇਸ ਤੋਂ ਇਲਾਵਾ ਨਗਰ ਨਿਗਮਾਂ ਅੰਦਰ ਠੇਕੇਦਾਰੀ ਸਿਸਟਮ ਬੰਦ ਕਰ ਕੇ ਸਫਾਈ ਕਰਮਚਾਰੀਆਂ ਦੀ ਸਿੱਧੀ ਭਰਤੀ ਕੀਤੀ ਜਾਵੇ। ਉਧਰ ਸਫਾਈ ਕਰਮਚਾਰੀਆਂ ਦੀ ਵੱਲੋਂ ਕੀਤੀ ਹੜਤਾਲ ਨੂੰ ਲੈ ਕੇ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ। ਇਸ ਧਰਨੇ 'ਚ ਸੂਬਾਈ ਕਰਮਚਾਰੀ ਵੱਡੀ ਗਿਣਤੀ 'ਚ ਹਾਜ਼ਰ ਸਨ।ਸਫ਼ਾਈ ਕਰਮਚਾਰੀਆਂ ਦੀਆਂ ਤਨਖਾਹਾਂ ਜਲਦ ਦਿੱਤੀਆਂ ਜਾਣਗੀਆਂ : ਮੇਅਰ ਤੇਜਾ

ਨਗਰ ਨਿਗਮ ਬਟਾਲਾ ਦੇ ਮੇਅਰ ਸੁਖਦੀਪ ਸਿੰਘ ਤੇਜਾ ਨੇ ਕਿਹਾ ਕਿ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਜਲਦ ਹੱਲ ਹੋ ਜਾਣਗੀਆਂ। ਉਨਾਂ੍ਹ ਕਿਹਾ ਕਿ ਸਫਾਈ ਕਰਮਚਾਰੀਆਂ ਦੀਆਂ ਤਨਖਾਹਾਂ ਕਮਿਸ਼ਨਰ ਨਾ ਹੋਣ ਕਾਰਨ ਨਹੀਂ ਦਿੱਤੀਆਂ ਗਈਆਂ ਹਨ, ਪਰ ਜਲਦ ਹੀ ਤਨਖ਼ਾਹਾਂ ਦਾ ਮਸਲਾ ਹੱਲ ਹੋ ਜਾਵੇਗਾ। ਉਨਾਂ੍ਹ ਕਿਹਾ ਕਿ ਸਫਾਈ ਕਰਮਚਾਰੀਆਂ ਹੋਰ ਮੰਗਾਂ ਵੀ ਸਰਕਾਰ ਦੇ ਧਿਆਨ 'ਚ ਲਿਆ ਦਿੱਤੀਆਂ ਹਨ ਅਤੇ ਜਲਦ ਹੀ ਉਨਾਂ੍ਹ ਦਾ ਹੱਲ ਕੱਢ ਲਿਆ ਜਾਵੇਗਾ। ਮੇਰ ਤੇਜਾ ਵੱਲੋਂ ਦਿੱਤੇ ਭਰੋਸੇ ਤੋਂ ਬਾਅਦ ਸਫਾਈ ਕਰਮਚਾਰੀਆਂ ਨੇ ਹੜਤਾਲ ਖ਼ਤਮ ਕੀਤੀ ਹੈ।23_05_2022-23btl_21_23052022_670-c-2_m.jpg