ਡਾ. ਧਰਮਵੀਰ ਗਾਂਧੀ ਨੇ ਦੱਸਿਆ ਆਖਰ ਸੰਗਰੂਰ ਜ਼ਿਮਨੀ ਚੋਣ ਕਿਉਂ ਹਾਰੀ ਆਮ ਆਦਮੀ ਪਾਰਟੀ

ba414e30df815402c3c87b20a53a3cd8_original.webpਚੰਡੀਗੜ੍ਹ: ਸਾਬਕਾ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਸੰਗਰੂਰ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਹੋਈ ਹਾਰ ਸਬੰਧੀ ਕਿਹਾ ਕਿ ਸੰਗਰੂਰ ਦੇ ਲੋਕਾਂ ਨੇ ਪੰਜਾਬ ਸਰਕਾਰ ਵਿੱਚ ਦਿੱਲੀ ਦੀ ਦਖ਼ਲਅੰਦਾਜ਼ੀ ਨੂੰ ਹਰਾਇਆ ਹੈ। ਉਨ੍ਹਾਂ ਕਿਹਾ ਕਿ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਹੁਕਮਾਂ ’ਤੇ ਪੰਜਾਬ ਦੇ ਮਾਮਲਿਆਂ ਵਿੱਚ ਰਾਘਵ ਚੱਢਾ ਦੀ ਦਖ਼ਲਅੰਦਾਜ਼ੀ ਲੋਕਾਂ ਨੂੰ ਰੜਕ ਰਹੀ ਹੈ।

ਡਾ. ਗਾਂਧੀ ਨੇ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਦੀ ਜਿੱਤ ਮਗਰੋਂ ਹੁਣ ਲੋਕ ਸਭਾ ਵਿੱਚ ਆਮ ਆਦਮੀ ਪਾਰਟੀ ਦਾ ਇੱਕ ਵੀ ਮੈਂਬਰ ਨਹੀਂ ਰਹਿ ਗਿਆ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਲੋਕ ਸਭਾ ਹਲਕਾ ਸੰਗਰੂਰ ਵਿੱਚ ‘ਆਪ’ ਦੋ ਮੰਤਰੀਆਂ ਗੁਰਮੀਤ ਸਿੰਘ ਮੀਤ ਹੇਅਰ ਤੇ ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਵਿੱਚੋਂ ਬੁਰੀ ਤਰ੍ਹਾਂ ਹਾਰੀ ਹੈ।