ਮਾਈਨਿੰਗ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਵਿਚ ਜ਼ੋਰਦਾਰ ਬਹਿਸ

download.jpegਚੰਡੀਗੜ੍ਹ, 28 ਜੂਨ-ਮਾਈਨਿੰਗ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਵਿਚ ਜ਼ੋਰਦਾਰ ਬਹਿਸ ਹੋਈ। ਇਸ ਦੌਰਾਨ ਮਾਈਨਿੰਗ ਵਿਭਾਗ ਦੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪਿਛਲੇ 20 ਸਾਲਾਂ 'ਚ 40 ਹਜ਼ਾਰ ਕਰੋੜ ਮਾਈਨਿੰਗ ਦੀ ਲੁੱਟ ਹੋਈ ਅਤੇ ਪਿਛਲੇ 5 ਸਾਲਾਂ ਵਿਚ 7 ਹਜ਼ਾਰ ਕਰੋੜ ਦੀ ਲੁੱਟ ਹੋਈ ਹੈ, ਜਿਸ 'ਤੇ ਕਾਂਗਰਸ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਵਾਲ ਕੀਤਾ ਕਿ ਮਾਈਨਿੰਗ ਤੋਂ 20 ਹਜ਼ਾਰ ਕਰੋੜ ਰੁਪਏ ਪੰਜਾਬ ਸਰਕਾਰ ਕਦੋਂ ਲੈ ਕੇ ਆਵੇਗੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭ੍ਰਿਸ਼ਟਾਚਾਰ ਕਰਨ ਵਾਲੇ ਬਖ਼ਸ਼ੇ ਨਹੀਂ ਜਾਣਗੇ।