ਪੰਜਾਬ 'ਚ ਬਜਟ 'ਤੇ ਬਹਿਸ 'ਚ ਉਠਿਆ ਯੂਪੀ ਦੇ ਮੁਖਤਾਰ ਅੰਸਾਰੀ ਦਾ ਮੁੱਦਾ

28_06_2022-28_06_2022-muktar_ansari_22843949_9095184_m.jpgਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਵਿੱਚ ਉੱਤਰ ਪ੍ਰਦੇਸ਼ ਦੇ ਗੈਂਗਸਟਰ ਮੁਖਤਾਰ ਅੰਸਾਰੀ ਦਾ ਮੁੱਦਾ ਉਠਿਆ। ਪੰਜਾਬ ਦੇ ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਖੁਲਾਸਾ ਕੀਤਾ ਹੈ ਕਿ ਗੈਂਗਸਟਰ ਮੁਖਤਾਰ ਅੰਸਾਰੀ ਪੰਜਾਬ ਦੀ ਰੋਪੜ ਜੇਲ੍ਹ ਵਿੱਚ ਬੰਦ ਸੀ, ਜਿਸ ਵਿੱਚ ਉਸਦੀ ਪਤਨੀ ਉਸਦੇ ਨਾਲ ਰਹਿੰਦੀ ਸੀ।

ਹਰਜੋਤ ਬੈਂਸ ਨੇ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਦੌਰਾਨ ਮੁਖਤਾਰ ਅੰਸਾਰੀ ਨੂੰ ਵੀਆਈਪੀ ਟ੍ਰੀਟਮੈਂਟ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਗਈ। ਇੰਨਾ ਹੀ ਨਹੀਂ ਉੱਤਰ ਪ੍ਰਦੇਸ਼ ਪੁਲਿਸ ਨੇ ਅੰਸਾਰੀ ਨੂੰ ਲੈਣ ਲਈ 26 ਵਾਰ ਵਾਰੰਟ ਜਾਰੀ ਕੀਤੇ, ਉਦੋਂ ਵੀ ਉਹ ਇੱਥੇ ਹੀ ਸੀ।

ਬੈਂਸ ਨੇ ਕਿਹਾ ਕਿ ਇਸ ਤੋਂ ਬਾਅਦ ਉੱਤਰ ਪ੍ਰਦੇਸ਼ ਪੁਲਿਸ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ। ਸੁਪਰੀਮ ਕੋਰਟ ਵਿੱਚ ਬਹਿਸ ਲਈ ਪਿਛਲੀ ਕਾਂਗਰਸ ਸਰਕਾਰ ਨੇ ਅੰਸਾਰੀ ਦੇ ਬਚਾਅ ਲਈ ਸੁਪਰੀਮ ਕੋਰਟ ਦੇ ਵਕੀਲ ਦੀਆਂ ਸੇਵਾਵਾਂ ਲਈਆਂ ਸਨ, ਜਿਨ੍ਹਾਂ ਦੀ ਪ੍ਰਤੀ ਪੇਸ਼ੀ ਫੀਸ 11 ਲੱਖ ਰੁਪਏ ਸੀ।