ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

in #bollywood2 years ago

katrina-vicky-main_2.jpgਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੂੰ ਕਥਿਤ ਤੌਰ 'ਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਮੁੰਬਈ ਪੁਲਿਸ ਨੇ ਇਸ ਮਾਮਲੇ 'ਚ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਇਹ ਧਮਕੀ ਸੋਸ਼ਲ ਮੀਡੀਆ ਰਾਹੀਂ ਦਿੱਤੀ ਗਈ ਹੈ। ਏਐਨਆਈ ਦੀ ਰਿਪੋਰਟ ਮੁਤਾਬਕ ਮੁੰਬਈ ਪੁਲਿਸ ਨੇ ਦੱਸਿਆ ਕਿ ਇਹ ਮਾਮਲਾ ਮੁੰਬਈ ਦੇ ਸਾਂਤਾਕਰੂਜ਼ ਪੁਲਿਸ ਸਟੇਸ਼ਨ ਵਿੱਚ ਦਰਜ ਕੀਤਾ ਗਿਆ ਹੈ। ਵਿੱਕੀ ਅਤੇ ਕੈਟਰੀਨਾ ਨੂੰ ਕਥਿਤ ਤੌਰ 'ਤੇ ਸੋਸ਼ਲ ਮੀਡੀਆ ਰਾਹੀਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ। ਸ਼ਿਕਾਇਤ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।