ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਕਰੋਨਾ ਸੰਕਰਮਿਤ, ਟੈਸਟ ਰਿਪੋਰਟ ਆਈ ਪਾਜ਼ੀਟਿਵ

in #congress2 years ago

sonia-gandhi-16445657393x2.jpgਨਵੀਂ ਦਿੱਲੀ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ (Sonia Gandhi) ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋ ਗਈ ਹੈ। ਉਨ੍ਹਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਹ ਜਾਣਕਾਰੀ ਕਾਂਗਰਸ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਦਿੱਤੀ। ਸੁਰਜੇਵਾਲਾ ਮੁਤਾਬਕ ਉਨ੍ਹਾਂ ਨੂੰ ਹਲਕਾ ਬੁਖਾਰ ਹੈ। ਇਸ ਦੇ ਨਾਲ ਹੀ ਉਨ੍ਹਾਂ 'ਚ ਕੋਰੋਨਾ ਦੇ ਕੁਝ ਹੋਰ ਲੱਛਣ ਦਿਖਾਈ ਦੇ ਰਹੇ ਹਨ। ਸੋਨੀਆ ਨੇ ਆਪਣੇ ਆਪ ਨੂੰ ਅਲੱਗ ਕਰ ਲਿਆ ਹੈ। ਉਸ ਦਾ ਇਲਾਜ ਡਾਕਟਰਾਂ ਦੀ ਨਿਗਰਾਨੀ ਹੇਠ ਕੀਤਾ ਜਾ ਰਿਹਾ ਹੈ।

ਕਈ ਹੋਰ ਕਾਂਗਰਸੀ ਆਗੂ ਵੀ ਇਨਫੈਕਸ਼ਨ ਦੀ ਲਪੇਟ ਵਿਚ ਆ ਗਏ ਹਨ। ਸੁਰਜੇਵਾਲਾ ਮੁਤਾਬਕ ਇਹ ਉਹ ਆਗੂ ਤੇ ਵਰਕਰ ਹਨ, ਜਿਨ੍ਹਾਂ ਨੂੰ ਸੋਨੀਆ ਗਾਂਧੀ ਨੇ ਪਿਛਲੇ ਦਿਨੀਂ ਮਿਲੇ ਸਨ। ਦੱਸ ਦੇਈਏ ਕਿ ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਪਹਿਲਾਂ ਹੀ ਕੋਵਿਡ ਪਾਜ਼ੀਟਿਵ ਹਨ।