​ਸ਼ਹੀਦ ​ਭਗਤ ਸਿੰਘ ਦਾ 115ਵਾਂ ਜਨਮ ਦਿਹਾੜਾ

in #delhi2 years ago

ਦੇਸ਼ ਦੀ ਆਜ਼ਾਦੀ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਮਹਾਨ ਕ੍ਰਾਂਤੀਕਾਰੀ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਅੱਜ 115ਵਾਂ ਜਨਮ ਦਿਨ ਹੈ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਯਾਦ ਕੀਤਾ। ਪੀਐਮ ਮੋਦੀ ਨੇ ਭਗਤ ਸਿੰਘ ਨਾਲ ਸਬੰਧਤ ਇੱਕ ਵੀਡੀਓ ਸ਼ੇਅਰ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਹੈ।28_09_2022-28_09_2022-bhagat__9140543_m.jpgਪੀਐਮ ਮੋਦੀ ਨੇ ਟਵੀਟ ਕਰਕੇ ਲਿਖਿਆ ਕਿ ਮੈਂ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਨਮਨ ਕਰਦਾ ਹਾਂ। ਉਨ੍ਹਾਂ ਦੀ ਹਿੰਮਤ ਸਾਨੂੰ ਬਹੁਤ ਪ੍ਰੇਰਿਤ ਕਰਦੀ ਹੈ। ਅਸੀਂ ਆਪਣੇ ਦੇਸ਼ ਲਈ ਉਨ੍ਹਾਂ ਦੇ ਵਿਜ਼ਨ ਨੂੰ ਸਾਕਾਰ ਕਰਨ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹਾਂ।