ਸਰਕਾਰੀ ਸਕੂਲ 'ਚ ਕਮਰੇ ਬੰਦ ਕਰਕੇ 150 ਬੱਚਿਆਂ ਨੂੰ ਜ਼ਬਰਦਸਤੀ ਲਗਾਈ ਵੈਕਸੀਨ, 50 ਦੀ ਸਿਹਤ ਵਿਗੜੀ

in #delhi2 years ago

ਉਤਰ ਪ੍ਰਦੇਸ਼ ਦੇ ਅਲੀਗੜ੍ਹ ਵਿਚ ਸਿਹਤ ਵਿਭਾਗ ਅਤੇ ਸਕੂਲ ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ ਦਾ ਮਾਮਲਾ ਸਾਹਮਣੇ ਆਇਆ ਹੈ। ਸਰਕਾਰੀ ਸਕੂਲ ਵਿੱਚ ਪੜ੍ਹਦੇ 150 ਦੇ ਕਰੀਬ ਬੱਚਿਆਂ ਦਾ ਸਕੂਲ ਦਾ ਗੇਟ ਬੰਦ ਕਰਕੇ ਜ਼ਬਰਦਸਤੀ ਟੀਕਾਕਰਨ ਕਰਵਾਇਆ ਗਿਆ।

ਵੈਕਸੀਨ ਦੀ ਖੁਰਾਕ ਤੋਂ ਬਾਅਦ 50 ਤੋਂ ਵੱਧ ਬੱਚਿਆਂ ਦੀ ਸਿਹਤ ਵਿਗੜ ਗਈ, ਜਿਨ੍ਹਾਂ ਨੂੰ ਤੁਰੰਤ ਸਥਾਨਕ ਸੀ.ਐਸ.ਸੀ. ਵਿਚ ਭਰਤੀ ਕਰਵਾਇਆ ਗਿਆ ਹੈ। ਪਰਿਵਾਰ ਦਾ ਦੋਸ਼ ਹੈ ਕਿ ਸਾਡੀ ਇਜਾਜ਼ਤ ਤੋਂ ਬਿਨਾਂ ਬੱਚਿਆਂ ਦਾ ਟੀਕਾਕਰਨ ਕਿਉਂ ਕੀਤਾ ਗਿਆ, ਜਦਕਿ ਜੇਕਰ ਬੱਚਿਆਂ ਦੀ ਮੰਨੀਏ ਤਾਂ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਕੁੱਟਮਾਰ ਕੀਤੀ ਗਈ ਅਤੇ ਫਿਰ ਟੀਕੇ ਦੀ ਖੁਰਾਕ ਲਗਾਈ ਗਈ, ਜਿਸ ਨਾਲ ਉਨ੍ਹਾਂ ਦੀ ਸਿਹਤ ਖਰਾਬ ਹੋ ਗਈ।