ਚੰਨੀ ਦਾ ਜਵਾਬ- ਫੋਨ 24 ਘੰਟੇ ਚੱਲਦੈ, ਜਦੋਂ ਮਰਜ਼ੀ ਸੰਪਰਕ ਕਰੋ, ਮੇਰੀ ਸਰਕਾਰ ਨੇ ਲੋਕਾਂ ਦੇ ਭਲੇ ਲਈ ਫੈਸਲੇ ਲਏ ਸਨ..

in #delhi2 years ago

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਰੋਸੇ ਦਾ ਵੋਟ ਹਾਸਲ ਕਰਨ ਲਈ ਮਤਾ ਪੇਸ਼ ਕਰਨ ਮੌਕੇ ਹਾਕਮ ਧਿਰ ਅਤੇ ਕਾਂਗਰਸ ਦਰਮਿਆਨ ਤਿੱਖੀਆਂ ਝੜਪਾਂ ਹੋਈਆਂ। ਇਸ ਦੌਰਾਨ ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ 'ਗਾਇਬ' ਹੋਣ ਬਾਰੇ ਕਾਂਗਰਸ ਨੂੰ ਸਵਾਲ ਕੀਤਾ। ਉਨ੍ਹਾਂ ਨੇ ਆਖਿਆ ਕਿ ਕਾਂਗਰਸ ਹੀ ਉਨ੍ਹਾਂ (ਚੰਨੀ) ਦਾ ਪਤਾ ਦੱਸ ਦੇਵੇ।

ਇਸ ਦੇ ਕੁਝ ਘੰਟਿਆਂ ਬਾਅਦ ਵਿਦੇਸ਼ ਬੈਠੇ ਚੰਨੀ ਦਾ ਜਵਾਬ ਆਇਆ ਹੈ। ਉਨ੍ਹਾਂ ਭਗਵੰਤ ਮਾਨ ਨੂੰ ਆਖਿਆ ਹੈ ਕਿ ਮੇਰਾ ਫੋਨ ਨੰਬਰ 24 ਘੰਟੇ ਚੱਲ਼ਦਾ ਹੈ, ਜਦੋਂ ਮਰਜ਼ੀ ਮੈਨੂੰ ਸੰਪਰਕ ਕਰ ਸਕਦੇ ਹਨ।