ਲਾਈਨਾਂ ਵਿਛਾਉਣ 'ਚ ਬੇਨਿਯਮੀਆਂ 'ਤੇ ਐਕਸ਼ਨ, ਸੁਪਰਡੈਂਟ ਇੰਜੀਨੀਅਰ ਸਮੇਤ 3 ਅਧਿਕਾਰੀ ਮੁਅੱਤਲ

in #delhi2 years ago

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਨੇ ਬਿਜਲੀ ਦੀਆਂ ਲਾਈਨਾਂ ਵਿਛਾਉਣ ਦੇ ਵਰਕ ਆਰਡਰ ਜਾਰੀ ਕਰਨ ਵਿੱਚ ਬੇਨਿਯਮੀਆਂ ਪਾਏ ਜਾਣ 'ਤੇ ਸੁਪਰਡੈਂਟ ਇੰਜੀਨੀਅਰ ਸਮੇਤ 3 ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦਿੱਤੀ। ਮੁਅੱਤਲ ਕੀਤੇ ਗਏ ਅਧਿਕਾਰੀਆਂ 'ਚ ਡਿਸਟਰੀਬਿਊਸ਼ਨ ਸਰਕਲ ਫਿਰੋਜ਼ਪੁਰ ਦੇ ਸੁਪਰਡੈਂਟ ਇੰਜੀਨੀਅਰ (ਐੱਸ.ਈ.) ਭੁਪਿੰਦਰ ਸਿੰਘ, ਡਵੀਜ਼ਨਲ ਲੇਖਾਕਾਰ ਜਸਵਿੰਦਰ ਸਿੰਘ ਅਤੇ ਸਰਕਲ ਅਸਿਸਟੈਂਟ ਅਸ਼ੋਕ ਕੁਮਾਰ ਸ਼ਾਮਲ ਹਨ। ਇਸ ਤੋਂ ਇਲਾਵਾ ਵਿਭਾਗ ਨੇ ਇਨ੍ਹਾਂ ਬੇਨਿਯਮੀਆਂ ਵਿੱਚ ਸ਼ਾਮਲ ਇਕ ਕੰਪਿਊਟਰ ਆਪ੍ਰੇਟਰ ਦੀਆਂ ਸੇਵਾਵਾਂ ਵੀ ਖ਼ਤਮ ਕਰ ਦਿੱਤੀਆਂ ਹਨ।