ਸ਼ਹੀਦ ਭਗਤ ਸਿੰਘ ਨੂੰ ਅਦਾਕਾਰਾ ਤਾਨੀਆ ਨੇ ਸਿਰ ''ਤੇ ਦਸਤਾਰ ਸਜਾ ਕੇ ਦਿੱਤੀ ਸ਼ਰਧਾਂਜਲੀ

in #delhi2 years ago

ਸ਼ਹੀਦ ਭਗਤ ਸਿੰਘ ਦਾ ਅੱਜ ਯਾਨਿ 28 ਸਤੰਬਰ ਨੂੰ 115 ਜਨਮ ਦਿਹਾੜਾ ਹੈ। ਉਨ੍ਹਾਂ ਦੇ ਜਨਮਦਿਨ ਦੇ ਮੌਕੇ ਪੰਜਾਬ ਸਣੇ ਪੂਰਾ ਦੇਸ਼ ਦੇਸ਼ ਭਗਤੀ ਦੇ ਰੰਗ ਵਿਚ ਰੰਗਿਆ ਨਜ਼ਰ ਆ ਰਿਹਾ ਹੈ। ਇਸ ਮੌਕੇ ਪੰਜਾਬੀ ਇੰਡਸਟਰੀ ਦੇ ਕਲਾਕਾਰਾਂ ਨੇ ਵੀ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ ਹਨ। ਪੰਜਾਬੀ ਇੰਡਸਟਰੀ ਦੇ ਦਿੱਗਜ ਕਲਾਕਾਰਾਂ ਨੇ ਆਪੋ ਆਪਣੇ ਸੋਸ਼ਲ ਮੀਡੀਆ ਅਕਾਊਂਟਾਂ 'ਤੇ ਪੋਸਟਾਂ ਸ਼ੇਅਰ ਕਰ ਸ਼ਹੀਦ ਭਗਤ ਸਿੰਘ ਨੂੰ ਯਾਦ ਕੀਤਾ। ਇਸੇ ਲੜੀ ਵਿਚ ਪੰਜਾਬੀ ਅਦਾਕਾਰਾ ਤਾਨੀਆ ਦਾ ਨਾਂ ਵੀ ਜੁੜ ਗਿਆ ਹੈ। ਹਾਲਾਂਕਿ ਦੂਜੇ ਕਲਾਕਾਰਾਂ ਨੇ ਸ਼ਹੀਦੇ ਆਜ਼ਮ ਭਗਤ ਸਿੰਘ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਪਰ ਅਦਾਕਾਰਾ ਤਾਨੀਆ ਨੇ ਜਿਸ ਤਰ੍ਹਾਂ ਸ਼ਹੀਦੇ ਆਜ਼ਮ ਨੂੰ ਸ਼ਰਧਾਂਜਲੀ ਦਿੱਤੀ। ਉਸ ਦੀ ਚਰਚਾ ਜ਼ੋਰਾਂ ਨਾਲ ਹੋ ਰਹੀ ਹੈ। ਦਰਅਸਲ, ਪੰਜਾਬੀ ਅਦਾਕਾਰਾ ਤਾਨੀਆ ਨੇ ਇਸ ਖ਼ਾਸ ਮੌਕੇ 'ਤੇ ਸਿਰ 'ਤੇ ਦਸਤਾਰ ਸਜਾਈ ਅਤੇ ਸ਼ਹੀਦੇ ਆਜ਼ਮ ਦੀ ਤਸਵੀਰ ਨਾਲ ਤਸਵੀਰਾਂ ਵੀ ਕਲਿੱਕ ਕਰਵਾਈਆਂ। ਸੋਸ਼ਲ ਮੀਡੀਆ 'ਤੇ ਇਨ੍ਹਾਂ ਤਸਵੀਰਾਂ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ।