ਸ਼੍ਰੋਮਣੀ ਅਕਾਲੀ ਦਲ ਨੇ ਕੀਤੀ ਖ਼ਾਲਸਾ ਮਾਰਚ ਕੱਢਣ ਦੇ ਫ਼ੈਸਲੇ ਦੀ ਹਮਾਇਤ

in #delhi2 years ago

ਸ਼੍ਰੋਮਣੀ ਅਕਾਲੀ ਦਲ ਨੇ ਸ਼ੁੱਕਰਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 7 ਅਕਤੂਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤਕ ਖ਼ਾਲਸਾ ਮਾਰਚ ਕੱਢਣ ਦੇ ਫ਼ੈਸਲੇ ਦੀ ਪੁਰਜ਼ੋਰ ਹਮਾਇਤ ਕੀਤੀ। ਇਸ ਬਾਰੇ ਫ਼ੈਸਲਾ ਅੱਜ ਇਥੇ ਹੋਈ ਪਾਰਟੀ ਦੇ ਵਿਧਾਇਕਾਂ, ਸਾਬਕਾ ਵਿਧਾਇਕਾਂ ਤੇ ਹਲਕਾ ਇੰਚਾਰਜਾਂ ਦੀ ਮੀਟਿੰਗ ਵਿਚ ਲਿਆ ਗਿਆ, ਜਿਸਦੀ ਪ੍ਰਧਾਨਗੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕੀਤੀ।