ਮੰਗਾਂ ਸਬੰਧੀ ਭਰੋਸੇ ਤੋਂ ਬਾਅਦ ਗੰਨਾ ਕਾਸ਼ਤਕਾਰਾਂ ਨੇ ਪ੍ਰਦਰਸ਼ਨ ਦਾ ਸੱਦਾ ਲਿਆ ਵਾਪਸ

in #delhi2 years ago

ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਮੰਗਾਂ ਪੂਰੀਆਂ ਕਰਨ ਦੇ ਭਰੋਸੇ ਤੋਂ ਬਾਅਦ ਗੰਨਾ ਕਾਸ਼ਤਕਾਰਾਂ ਦੀਆਂ ਜਥੇਬੰਦੀਆਂ ਨੇ ਰੋਸ ਪ੍ਰਦਰਸ਼ਨ ਕਰਨ ਦਾ ਸੱਦਾ ਵਾਪਸ ਲੈ ਲਿਆ ਹੈ। ਸਥਾਨਕ ਸਰਕਟ ਹਾਊਸ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 3 ਅਕਤੂਬਰ 2022 ਨੂੰ ਵਿਧਾਨ ਸਭਾ ਸੈਸ਼ਨ ਦੌਰਾਨ ਅਧਿਕਾਰਤ ਐਲਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹੋਰਨਾਂ ਤੋਂ ਇਲਾਵਾ ਫ਼ਸਲ ਦੇ ਭਾਅ ਸਮੇਤ ਗੰਨਾ ਕਾਸ਼ਤਕਾਰਾਂ ਦੇ ਮਸਲਿਆਂ ਨੂੰ ਲੈ ਕੇ ਚਿੰਤਤ ਹੈ ਅਤੇ ਮੁੱਖ ਮੰਤਰੀ ਖੁਦ ਗੰਨਾ ਕਾਸ਼ਤਕਾਰਾਂ ਦੀਆਂ ਹੱਕੀ ਮੰਗਾਂ ਬਾਰੇ ਐਲਾਨ ਕਰਨਗੇ।

Sort:  

All post like done. Plz like me my all post like mam

Eap ki 7 day ki post like done chak kro mam fer mare 7 days ki post like kre