PM ਮੋਦੀ ਨੇ ਵੰਦੇ ਭਾਰਤ ਐਕਸਪ੍ਰੈੱਸ ਟਰੇਨ ਨੂੰ ਦਿਖਾਈ ਹਰੀ ਝੰਡੀ, ਪਹਿਲੀ ਵਾਰ ਕੀਤੀ ਸਵਾਰੀ

in #delhi2 years ago

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਆਤਮਨਿਰਭਰ ਭਾਰਤ ਦੀ ਨਵੀਂ ਪਛਾਣ ਬਣੀ 'ਵੰਦੇ ਭਾਰਤ ਐਕਸਪ੍ਰੈੱਸ ਟਰੇਨ' ਨੂੰ ਗਾਂਧੀਨਗਰ ਕੈਪੀਟਲ ਸਟੇਸ਼ਨ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਅਤੇ ਕਾਲੂਪੁਰ ਸਥਿਤ ਅਹਿਮਦਾਬਾਦ ਸਟੇਸ਼ਨ ਤੱਕ ਯਾਤਰਾ ਵੀ ਕੀਤੀ। ਪ੍ਰਧਾਨ ਮੰਤਰੀ ਸਵੇਰੇ ਗਾਂਧੀਨਗਰ ਕੈਪੀਟਲ ਸਟੇਸ਼ਨ ਪਹੁੰਚੇ ਜਿੱਥੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ, ਕੇਂਦਰੀ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਪੁਰੀ, ਗੁਜਰਾਤ ਦੇ ਰਾਜਪਾਲ ਆਚਾਰੀਆ ਦੇਵਵਰਤ ਅਤੇ ਮੁੱਖ ਮੰਤਰੀ ਭੂਪੇਂਦਰ ਪਟੇਲ ਨੇ ਉਨ੍ਹਾਂ ਦਾ ਸਵਾਗਤ ਕੀਤਾ। ਸ਼੍ਰੀ ਮੋਦੀ ਨੇ ਸਟੇਸ਼ਨ 'ਤੇ ਵਨ ਸਟੇਸ਼ਨ ਵਨ ਪ੍ਰੋਡਕਟ ਸਕੀਮ ਦੇ ਤਹਿਤ ਸਥਾਪਿਤ ਹੈਂਡਲੂਮ ਅਤੇ ਹੈਂਡੀਕ੍ਰਾਫਟਸ ਸਟਾਲ 'ਤੇ ਮਹਿਲਾ ਉੱਦਮੀਆਂ ਨਾਲ ਗੱਲਬਾਤ ਕੀਤੀ। ਇਸ ਤੋਂ ਬਾਅਦ ਰੇਲ ਮੰਤਰੀ ਪ੍ਰਧਾਨ ਮੰਤਰੀ ਨੂੰ ਵੰਦੇ ਭਾਰਤ ਐਕਸਪ੍ਰੈਸ ਦੇ ਡਰਾਈਵਰ ਕੈਬਿਨ 'ਚ ਲੈ ਗਏ ਅਤੇ ਰੇਲਗੱਡੀ ਦੇ ਸੰਚਾਲਨ ਬਾਰੇ ਜਾਣਕਾਰੀ ਦਿੱਤੀ।

Sort:  

Plz like me my all post mam