ਆਮ ਆਦਮੀ ਵੱਲੋਂ ‘ਆਮ ਆਦਮੀ ਕਲੀਨਿਕਾਂ’ ਨੂੰ ਮਿਲ ਰਿਹੈ ਭਰਵਾਂ ਹੁੰਗਾਰਾ : ਚੇਤਨ ਸਿੰਘ ਜੌੜਾਮਾਜਰਾ

in #delhi2 years ago

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਤਰਜੀਹੀ ਪ੍ਰੋਗਰਾਮ ਆਮ ਆਦਮੀ ਕਲੀਨਿਕਾਂ ਨੂੰ ਸੂਬੇ ਭਰ ’ਚ ਭਰਵਾਂ ਹੁੰਗਾਰਾ ਮਿਲਿਆ ਹੈ, ਜਿਸ ਨਾਲ ਹੁਣ ਤੱਕ ਇਨ੍ਹਾਂ ਕਲੀਨਿਕਾਂ ’ਚ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ 1.82 ਲੱਖ ਨੂੰ ਪਾਰ ਕਰ ਗਈ ਹੈ, ਜਦਕਿ ਵੱਧ ਤੋਂ ਵੱਧ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਐੱਸ.ਏ.ਐੱਸ.ਨਗਰ ਨੇ ਹੋਰ ਜ਼ਿਲ੍ਹਿਆਂ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਤਾਜ਼ਾ ਪ੍ਰਾਪਤ ਅੰਕੜਿਆਂ ਅਨੁਸਾਰ ਐੱਸ. ਏ. ਐੱਸ. ਨਗਰ ’ਚ ਹੁਣ ਤੱਕ ਕੁਲ 25990 ਮਰੀਜ਼ ਆਪਣਾ ਇਲਾਜ ਕਰਵਾ ਚੁੱਕੇ ਹਨ ਅਤੇ 2811 ਲੈਬ ਟੈਸਟ ਕੀਤੇ ਜਾ ਚੁੱਕੇ ਹਨ, ਜਦਕਿ ਜ਼ਿਲ੍ਹਾ ਲੁਧਿਆਣਾ ਨੇ 21384 ਮਰੀਜ਼ਾਂ ਅਤੇ 2343 ਕਲੀਨਿਕਲ ਟੈਸਟਾਂ ਨਾਲ 23 ਜ਼ਿਲ੍ਹਿਆਂ ’ਚੋਂ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਇਸੇ ਤਰ੍ਹਾਂ ਜ਼ਿਲ੍ਹਾ ਬਠਿੰਡਾ ਨੇ 16889 ਮਰੀਜ਼ਾਂ ਅਤੇ 2243 ਕਲੀਨਿਕਲ ਟੈਸਟਾਂ ਨਾਲ ਤੀਜਾ ਸਥਾਨ ਹਾਸਲ ਕੀਤਾ ਹੈ। ਇਸ ਤੋਂ ਇਲਾਵਾ ਸੂਬੇ ਭਰ ’ਚ ਕੁਲ 23402 ਕਲੀਨਿਕਲ ਟੈਸਟਾਂ ਦੇ ਨਾਲ 15 ਅਗਸਤ ਤੋਂ 17 ਸਤੰਬਰ, 2022 ਤੱਕ ਮਰੀਜ਼ਾਂ ਦੀ ਗਿਣਤੀ 1,82,325 ਤੱਕ ਜਾ ਅੱਪੜੀ ਹੈ।