ਅਣਗਹਿਲੀ ਕਾਰਨ ਵਾਪਰੀ ਘਟਨਾ, ਗੁੰਬਦ ਸਮੇਤ ਗੁਰਦੁਆਰਾ ਸਾਹਿਬ ਦੀ ਛੱਤ ਹੋਈ ਢਹਿ-ਢੇਰੀ

in #delhi2 years ago

ਸਥਾਨਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਜ਼-2 ਵਿਖੇ ਦੀਵਾਨ ਹਾਲ ਦੇ ਨਵੀਨੀਕਰਨ ਦੌਰਾਨ ਪਾਏ ਲੈਂਟਰ ਖੋਲ੍ਹਣ ਦੌਰਾਨ ਗੁਰੂਘਰ ਦੇ ਗੁੰਬਦ ਸਮੇਤ ਛੱਤ ਡਿੱਗ ਪਈ। ਇਸ ਮੌਕੇ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ। ਮਲਬਾ ਹਟਾਉਣ ਦਾ ਕੰਮ ਜਾਰੀ ਹੈ।ਇਸ ਸਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਸਜੀਤ ਸਿੰਘ ਰਾਏ ਤੇ ਜਨਰਲ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦਾ ਨਵੀਨੀਕਰਨ ਪੂਰਾ ਕੰਟਰੈਕਟ ਮੰਜ਼ਿਲ ਸਟਰਕਚਰਲ ਡਿਜ਼ਾਈਨ ਐਂਡ ਕੰਸਲਟੈਂਟਸ ਨੂੰ ਮਟੀਰੀਅਲ ਸਮੇਤ ਠੇਕਾ ਦਿੱਤਾ ਹੋਇਆ ਸੀ, ਜਿਸ ਦੀ ਅਣਗਹਿਲੀ ਕਾਰਨ ਇਹ ਮੰਦਭਾਗੀ ਘਟਨਾ ਵਾਪਰੀ ਹੈ। ਅੱਜ ਗੁਰਦੁਆਰਾ ਸਾਹਿਬ ਵਿਖੇ ਲੈਂਟਰ ਖੋਲ੍ਹਿਆ ਜਾ ਰਿਹਾ ਸੀ, ਇਸ ਦੌਰਾਨ ਗੁੰਬਦ ਸਮੇਤ ਦੀਵਾਨ ਹਾਲ ਦੀ ਛੱਤ ਡਿੱਗ ਪਈ।