ਬੰਬੀਹਾ ਗਰੁੱਪ ਨੇ ਬਰਾੜ ਨੂੰ ਆਪਣੇ ਭਰਾ ਦੀ ਮੌਤ ਦਾ ਬਦਲਾ ਲੈਣ ਲਈ ਭਾਰਤ ਆਉਣ ਦੀ ਚੁਣੌਤੀ ਦਿੱਤੀ

in #delhi2 years ago

ਗੈਂਗਸਟਰਾਂ ਲਾਰੈਂਸ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ਨੂੰ ਦਵਿੰਦਰ ਬੰਬੀਹਾ ਗਰੁੱਪ ਵੱਲੋਂ ਮਿਲੀ ਹਮਲੇ ਦੀ ਧਮਕੀ ਤੋਂ ਬਾਅਦ ਮੰਗਲਵਾਰ ਨੂੰ ਦਵਿੰਦਰ ਬੰਬੀਹਾ ਗਰੁੱਪ ਨੇ ਇੰਟਰਨੈੱਟ ਮੀਡੀਆ ’ਤੇ ਪੋਸਟ ਪਾ ਕੇ ਕੈਨੇਡਾ ’ਚ ਬੈਠੇ ਗੈਂਗਸਟਰ ਗੋਲਡੀ ਬਰਾਡ਼ ਨੂੰ ਭਾਰਤ ਬੁਲਾਉਣ ਦੀ ਚੁਣੌਤੀ ਦਿੱਤੀ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਭੇਜੇ ਗਏ ਇਨਪੁਟ ਤੋਂ ਬਾਅਦ ਪੰਜਾਬ ਪੁਲਿਸ ਨੇ ਗੈਂਗਸਟਰਾਂ ਲਾਰੈਂਸ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ਦੀ ਸੁਰੱਖਿਆ ਵਧਾ ਦਿੱਤੀ ਹੈ। ਇਸ ਤੋਂ ਇਲਾਵਾ ਪੰਜਾਬ ਦਾ ਇੰਟੈਲੀਜੈਂਸ ਵਿੰਗ ਵੀ ਪੂਰੀ ਤਿਆਰੀ ਨਾਲ ਕੰਮ ਕਰ ਰਿਹਾ ਹੈ।