30 ਸਾਬਕਾ DGP ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਕੋਲ ਕੀਤੀ ਅਰਵਿੰਦ ਕੇਜਰੀਵਾਲ ਦੀ ਸ਼ਿਕਾਇਤ

in #delhi2 years ago

ਗੁਜਰਾਤ ਦੇ 30 ਸਾਬਕਾ ਡੀਜੀਪੀਜ਼ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਲਿਖਤੀ ਸ਼ਿਕਾਇਤ ਦਿੱਤੀ ਹੈ। ਰਾਸ਼ਟਰਪਤੀ ਨੂੰ ਭੇਜੇ ਗਏ ਪੱਤਰ ਵਿੱਚ ਇਨ੍ਹਾਂ ਸਾਬਕਾ ਪੁਲਿਸ ਅਧਿਕਾਰੀਆਂ ਨੇ ਅਹਿਮਦਾਬਾਦ ਵਿੱਚ ਇੱਕ ਆਟੋ ਰਿਕਸ਼ਾ ਵਿੱਚ ਸਫ਼ਰ ਕਰਨ ਦੇ ਮਾਮਲੇ ਦਾ ਹਵਾਲਾ ਦਿੰਦੇ ਹੋਏ ਲਿਖਿਆ ਹੈ ਕਿ ਅਰਵਿੰਦ ਕੇਜਰੀਵਾਲ ਦੇ ਬਿਆਨ ਨੇ ਪੁਲਿਸ ਫੋਰਸ ਦੇ ਮਨੋਬਲ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਹ ਸਾਰਾ ਮਾਮਲਾ ਸਿਆਸੀ ਲਾਹਾ ਲੈਣ ਲਈ ਉਠਾਇਆ ਗਿਆ ਹੈ।