ਛੇਵੇਂ ਪੇ ਕਮਿਸ਼ਨ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਗਡਵਾਸੂ ਦੇ ਨਾਨ ਟੀਚਿੰਗ ਸਟਾਫ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ

in #delhi2 years ago

ਛੇਵੇਂ ਪੇ ਕਮਿਸ਼ਨ ਲਾਗੂ ਕਰਵਾਉਣ ਦੀ ਮੰਗ ਨੂੰ ਲੈ ਕੇ ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ ਦੇ ਨਾਨ ਟੀਚਿੰਗ ਸਟਾਫ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਅਤੇ ਅੱਜ ਤੋਂ ਉਨ੍ਹਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਕੀਤਾ ਜਾਵੇਗਾ। ਇਸ ਦੌਰਾਨ ਸੈਂਕੜੇ ਦੀ ਸੰਖਿਆ ਵਿੱਚ ਪਹੁੰਚੇ ਨਾਨ ਟੀਚਿੰਗ ਸਟਾਫ ਵਲੋਂ ਗਡਵਾਸੂ ਪ੍ਰਸ਼ਾਸਨ ਅਤੇ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ।

ਦੱਸ ਦਈਏ ਕਿ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਐਸੋਸੀਏਸ਼ਨ ਦੇ ਪ੍ਰਧਾਨ ਜੁਝਾਰ ਸਿੰਘ ਅਤੇ ਜਨਰਲ ਸੈਕਟਰੀ ਹਰਪ੍ਰੀਤ ਚੰਦਰਾ ਨੇ ਕਿਹਾ ਕਿ ਪੂਰੇ ਦੇਸ਼ ਵਿੱਚ ਛੇਵਾਂ ਪੇ ਕਮਿਸ਼ਨ ਲਾਗੂ ਹੋ ਚੁੱਕਾ ਹੈ ਤੇ ਤੇ ਸੱਤਵੇਂ ਪੇ ਕਮਿਸ਼ਨ ਲਾਗੂ ਕਰਨ ਦੀਆਂ ਸਿਫ਼ਾਰਸ਼ਾਂ ਚੱਲ ਰਹੀਆਂ ਹਨ ਪਰ ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਦੇ ਨਾਨ ਟੀਚਿੰਗ ਸਟਾਫ ਨੂੰ ਹਲ ਤੱਕ ਛੇਵਾਂ ਪੇ ਕਮਿਸ਼ਨ ਵੀ ਨਹੀਂ ਮਿਲ ਰਿਹਾ।