ਐੱਸਐੱਸਪੀ ਤੇ ਹੋਰ ਅਧਿਕਾਰੀਆਂ ਨੇ ਖ਼ੁਦ ਦੇਖਿਆ ਮੌਕਾ

in #delhi2 years ago

ਪਿਛਲੇ ਦਿਨੀਂ ਜ਼ਿਲ੍ਹਾ ਬਠਿੰਡਾ ਦੇ ਪਿੰਡ ਮੌੜ ਚੜ੍ਹਤ ਸਿੰਘ ਵਿੱਚ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਜ਼ਿਲ੍ਹਾ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਦੇ ਖੇਤ ’ਚ ਕਥਿਤ ਤੌਰ ’ਤੇ ਨਾਜਾਇਜ਼ ਮਾਈਨਿੰਗ ਹੋਣ ਦੇ ਮਾਮਲੇ ਦੇ ਸਬੰਧ ਵਿੱਚ ਮੌਕੇ ਦਾ ਨਿਰੀਖਣ ਕਰਨ ਲਈ ਅੱਜ ਐੱਸਐੱਸਪੀ ਬਠਿੰਡਾ, ਐੱਸਡੀਐੱਮ ਮੌੜ ਤੇ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਦੀ ਟੀਮ ਮੌਕੇ ’ਤੇ ਪਹੁੰਚੀ। ਇਸ ਮੌਕੇ ਹਾਜ਼ਰ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਅਤੇ ਉਨ੍ਹਾਂ ਦੇ ਹੋਰ ਸਾਥੀਆਂ ਨੇ ਮੌਕਾ ਦਿਖਾਉਂਦਿਆਂ ਅਧਿਕਾਰੀਆਂ ਨੂੰ ਦੱਸਿਆ ਕਿ ਖੇਤ ਵਿੱਚ ਟਿੱਬੇ ਹਨ ਅਤੇ ਜ਼ਮੀਨ ਨੂੰ ਨਹਿਰੀ ਸਿੰਜਾਈ ਦੇ ਯੋਗ ਬਣਾਉਣ ਲਈ ਘੱਟੋ-ਘੱਟ ਅੱਠ-ਨੌਂ ਫੁੱਟ ਮਿੱਟੀ ਖੇਤ ’ਚੋਂ ਚੁੱਕਣ ਦੀ ਲੋੜ ਹੈ।