ਜੰਗਲਾਤ ਘੁਟਾਲੇ ਦਾ ਸੇਕ ਸਾਬਕਾ ਵਿਧਾਇਕ ਸੰਦੋਆ ਤੱਕ ਪੁੱਜਿਆ

in #delhi2 years ago

ਪਿੰਡ ਕਰੂਰਾਂ ਵਿੱਚ ਕਰੀਬ ਦੋ ਮਹੀਨੇ ਪਹਿਲਾਂ ਜੰਗਲਾਤ ਵਿਭਾਗ ਦੀ ਜ਼ਮੀਨ ਕੁਲੈਕਟਰ ਰੇਟ ਤੋਂ ਦਸ ਗੁਣਾ ਵੱਧ ਕੀਮਤ ’ਤੇ ਵੇਚਣ ਸਬੰਧੀ ਹੋਏ ਕਰੋੜਾਂ ਰੁਪਏ ਦੇ ਘੁਟਾਲੇ ਦਾ ਸੇਕ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਤੱਕ ਪੁੱਜ ਗਿਆ ਹੈ। ਇਸੇ ਦੌਰਾਨ ਸ੍ਰੀ ਸੰਦੋਆ ਵੱਲੋਂ ਵਰਤੀ ਜਾ ਰਹੀ ਇਨੋਵਾ ਕ੍ਰਿਸਟਾ ਕਾਰ ਵੀ ਵਿਜੀਲੈਂਸ ਦੀ ਜਾਂਚ ਦੇ ਘੇਰੇ ਵਿੱਚ ਆ ਗਈ ਹੈ।