ਬੀ.ਬੀ.ਕੇ. ਡੀ.ਏ.ਵੀ. ਕਾਲਜ ਦੇ ਪ੍ਰਿੰਸੀਪਲ ਨੂੰ ਸ਼ਹੀਦ ਭਗਤ ਸਿੰਘ ਬੌਕਸਿੰਗ ਕਲੱਬ ਨੇ ਕੀਤਾ ਸਨਮਾਨਿਤ

in #delhi2 years ago

1832507_HYP_0_FEATUREIMG-20220829-WA0015-16617912313x2.jpgਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ, ਅੰਮ੍ਰਿਤਸਰ ਦੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੂੰ ਰਾਸ਼ਟਰੀ ਖੇਡ ਦਿਵਸ ਅਤੇ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ 117ਵੇਂ ਜਨਮ ਦਿਵਸ ਮੌਕੇ 'ਤੇ ਸ਼ਹੀਦ ਭਗਤ ਸਿੰਘ ਬੌਕਸਿੰਗ ਕਲੱਬ, ਅੰਮ੍ਰਿਤਸਰ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਉਹਨਾਂ ਦੀ ਉਤਸ਼ਾਹਜਨਕ ਹਿੰਮਤ, ਹੌਂਸਲਾ ਅਤੇ ਸੂਝਬੂਝ ਸਦਕਾ ਅਕਾਦਮਿਕ ਅਤੇ ਖੇਡ ਖੇਤਰ ‘ਚ ਪਾਏ ਅਹਿਮ ਯੋਗਦਾਨ ਨੂੰ ਮੱਦੇਨਜ਼ਰ ਰੱਖਦਿਆਂ ਦਿੱਤਾ ਗਿਆ।