ਅਫੀਮ ਸਣੇ ਮੁਲਜ਼ਮ ਕੀਤਾ ਕਾਬੂ

in #delhi2 years ago

ਥਾਣਾ ਸਿਟੀ ਖੰਨਾ ਪੁਲਿਸ ਨੇ ਇਕ ਵਿਅਕਤੀ ਨੂੰ ਇਕ ਕਿਲੋ 120 ਗ੍ਰਾਮ ਅਫੀਮ ਸਮੇਤ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਗੋਵਰਧਨ ਸਿੰਘ ਵਾਸੀ ਖੁਰਚਾਨੀਆ ਜ਼ਿਲ੍ਹਾ ਰਾਜਸਥਾਨ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਇੰਸ. ਕੁਲਜਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਲੁਧਿਆਣਾ ਤੋਂ ਪਿ੍ਰਸਟਾਇਨ ਮਾਲ ਵੱਲ ਆ ਰਹੇ ਸਨ ਤਾਂ ਦਿੱਲੀ ਸਾਇਡ ਤੋਂ ਇੱਕ ਵਿਅਕਤੀ ਦੀ ਸ਼ੱਕ ਦੇ ਆਧਾਰ 'ਤੇ ਚੈਕਿੰਗ ਲਈ ਤਾਂ ਬੈਗ 'ਚੋਂ ਇਕ ਕਿਲੋ 120 ਗ੍ਰਾਮ ਅਫੀਮ ਬਰਾਮਦ ਕੀਤੀ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।