ਮਾਨ ਸਰਕਾਰ CBG ਪਲਾਂਟਾਂ ਤੋਂ ਪੈਦਾ ਹੋਈ ਆਰਗੈਨਿਕ ਖਾਦ ਦੀ ਖੇਤੀ ਤੇ ਬਾਗ਼ਬਾਨੀ 'ਚ ਵਰਤੋਂ ਨੂੰ ਕਰੇਗੀ ਉਤਸ਼ਾਹਿਤ

in #delhi2 years ago

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪਲਾਂਟਾਂ ਵੱਲੋਂ ਪੈਦਾ ਕੀਤੀ ਜਾ ਰਹੀ ਫਰਮੈਂਟੇਡ ਆਰਗੈਨਿਕ ਮੈਨਿਓਰ (ਖਾਦ) ਦੀ ਖੇਤੀਬਾੜੀ, ਬਾਗ਼ਬਾਨੀ ਅਤੇ ਫੁੱਲਾਂ ਦੀ ਖੇਤੀ ਵਿੱਚ ਵਰਤੋਂ ਨੂੰ ਉਤਸ਼ਾਹਿਤ ਕਰਨ ਦੀ ਯੋਜਨਾ ਬਣਾ ਰਹੀ ਹੈ। ਇਹ ਜਾਣਕਾਰੀ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਅੱਜ ਇਥੇ ਪੇਡਾ ਵਿੱਚ ਸਮਾਗਮ ਬਾਅਦ ਦਿੱਤੀ।

ਅਰੋੜਾ ਅਤੇ ਉਨ੍ਹਾਂ ਦੇ ਕੈਬਨਿਟ ਸਾਥੀ ਅਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਅਤੇ ਨਿਵੇਸ਼ਕਾਂ ਨੂੰ ਇੱਕ ਵਿਆਪਕ ਪ੍ਰਣਾਲੀ ਤਿਆਰ ਕਰਨ ਲਈ ਕਿਹਾ ਤਾਂ ਜੋ ਇਨ੍ਹਾਂ ਸੀ.ਬੀ.ਜੀ. ਪਲਾਂਟਾਂ ਵੱਲੋਂ ਤਿਆਰ ਕੀਤੀ ਜਾ ਰਹੀ ਖਾਦ ਦੀ ਵਰਤੋਂ ਨੂੰ ਉਤਸ਼ਾਹਿਤ ਕੀਤਾ ਜਾ ਸਕੇ।