Goldy Brar ਤੇ Bambiha Group ਵਿਚਾਲੇ ਧਮਕੀਆਂ ਦਾ ਸਿਲਸਿਲਾ ਜਾਰੀ

in #delhi2 years ago

ਰਾਜਸਥਾਨ ਦੇ ਨਾਗੌਰ 'ਚ ਗੈਂਗਸਟਰ ਸੰਦੀਪ ਬਿਸ਼ਨੋਈ (Sandeep Bishnoi) ਦੀ ਅਦਾਲਤ ਦੇ ਬਾਹਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਗੈਂਗਸਟਰ ਦਵਿੰਦਰ ਬੰਬੀਹਾ (Bambiha Group) ਧੜੇ ਨੇ ਇਸ ਦੀ ਜ਼ਿੰਮੇਵਾਰੀ ਲਈ, ਜਦਕਿ ਗੋਲਡੀ ਬਰਾੜ (Goldy Brar) ਨੇ ਉਕਤ ਧੜੇ ਨੂੰ ਫਰਜ਼ੀ ਬਦਮਾਸ਼ ਕਰਾਰ ਦਿੰਦਿਆਂ ਉਨ੍ਹਾਂ ਦੇ ਦਾਅਵੇ ਨੂੰ ਝੂਠਾ ਕਰਾਰ ਦਿੱਤਾ ਹੈ। ਇਸ ਦੌਰਾਨ ਦੋਵਾਂ ਗਰੁੱਪਾਂ ਵੱਲੋਂ ਸੋਸ਼ਲ ਮੀਡੀਆ 'ਤੇ ਇੱਕ-ਦੂਜੇ ਨੂੰ ਧਮਕੀਆਂ ਵੀ ਦਿੱਤੀਆਂ ਗਈਆਂ। ਇਸ ਤੋਂ ਬਾਅਦ ਉਨ੍ਹਾਂ ਵਿਚਕਾਰ ਧਮਕੀਆਂ ਦਾ ਸਿਲਸਿਲਾ ਜਾਰੀ ਹੈ।