ਸੁਖਬੀਰ ਬਾਦਲ ਦੀ PM ਮੋਦੀ ਨੂੰ ਚਿੱਠੀ, ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਲੈ ਕੇ ਕੀਤੀ ਇਹ ਅਪੀਲ

in #delhi2 years ago

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਇੰਡੀਆ ਗੇਟ ’ਤੇ ਕ੍ਰਾਂਤੀਕਾਰੀ ਆਜ਼ਾਦੀ ਘੁਲਾਟੀਏ ਸ਼ਹੀਦ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਦੇ ਬੁੱਤ ਲਗਾਏ ਜਾਣ ਤਾਂ ਜੋ ਉਨ੍ਹਾਂ ਦੇ ਸਰਵਉੱਚ ਬਲੀਦਾਨ ਅਤੇ ਆਜ਼ਾਦੀ ਦੀ ਭਾਵਨਾ ਦੀ ਚੰਗਿਆੜੀ ਲਾਉਣ ’ਚ ਉਨ੍ਹਾਂ ਦੀ ਭੂਮਿਕਾ ਨੂੰ ਚੇਤੇ ਕੀਤਾ ਜਾ ਸਕੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ ’ਚ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਭਗਤ ਸਿੰਘ, ਸ਼ਿਵਰਾਮ ਹਰੀ ਰਾਜਗੁਰੂ ਅਤੇ ਸੁਖਦੇਵ ਥਾਪਰ ਹਰ ਪੱਖੋਂ ਇਕ ਨਵੇਂ ਭਾਰਤ ਦੇ ਪ੍ਰਤੀਕ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਤਿੰਨਾਂ ਦੇ ਸਰਵਉੱਚ ਬਲੀਦਾਨ ਅਤੇ ਇਨ੍ਹਾਂ ਦੇ ਧਰਤੀ ਮਾਂ ਪ੍ਰਤੀ ਸਮਰਪਣ ਦੀ ਭਾਵਨਾ ਤੇ ਪਿਆਰ ਕਰੋੜਾਂ ਭਾਰਤੀਆਂ ਨੂੰ ਅੱਜ ਵੀ ਪ੍ਰੇਰਿਤ ਕਰਦਾ ਹੈ।