ਮੁਹੱਲਾ ਕਲੀਨਿਕਾਂ ਲਈ 2140 ਡਾਕਟਰਾਂ ਨੇ ਅਪਲਾਈ ਕੀਤਾ, ਜਿਨ੍ਹਾਂ ’ਚੋਂ 1972 ਪੰਜਾਬੀ: ਭਗਵੰਤ ਮਾਨ

in #delhi2 years ago

ਪੰਜਾਬ ਦੀ ਆਪ ਸਰਕਾਰ ਵੱਲੋਂ ਆਪਣੇ ਚੋਣ ਵਾਅਦੇ ਅਨੁਸਾਰ ਲੋਕਾਂ ਨੂੰ ਘਰਾਂ ਨੇੜੇ ਸਸਤਾ ਇਲਾਜ ਮੁਹੱਈਆ ਕਰਵਾਉਣ ਦਾ ਵਾਅਦਾ ਪੂਰਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਲੀ ਦੀ ਤਰਜ਼ ’ਤੇ 15 ਅਗਸਤ ਨੂੰ ਸੂਬੇ ਵਿੱਚ 75 ਮੁਹੱਲਾ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਇਨ੍ਹਾਂ ਮੁਹੱਲਾ ਕਲੀਨਿਕਾਂ ਨੂੰ ਆਮ ਆਦਮੀ ਕਲੀਨਿਕ ਦਾ ਨਾਮ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਬਾਅਦ ਦੁਪਹਿਰ ਮੁਹਾਲੀ ਦੇ ਫੇਜ਼-5 ਸਥਿਤ ਸੁਵਿਧਾ ਕੇਂਦਰ ਦੀ ਇਮਾਰਤ ਵਿੱਚ ਬਣਾਏ ਗਏ ਆਮ ਆਦਮੀ ਕਲੀਨਿਕ ਦਾ ਦੌਰਾ ਕਰਕੇ ਅਗਾਊਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਤਸੱਲੀ ਪ੍ਰਗਟ ਕੀਤੀ।2022_7$largeimg_1203138027.jpgਇਸ ਮੌਕੇ ਕੈਬਨਿਟ ਮੰਤਰੀ ਬ੍ਰਮ ਜਿੰਮਾ, ਵਧੀਕ ਮੁੱਖ ਸਕੱਤਰ ਏਵੈਨੂ ਪ੍ਰਸ਼ਾਦ, ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ, ਡਿਪਟੀ ਕਮਿਸ਼ਨਰ ਅਮਿਤ ਤਲਵਾੜ, ਆਈਏਐਸ ਅਨੁਰਾਗ ਵਰਮਾ, ਆਈਏਐਸ ਅਜੋਏ ਸ਼ਰਮਾ, ਡੀਆਈਜੀ ਗੁਰਪ੍ਰੀਤ ਸਿੰਘ ਭੁੱਲਰ, ਐੱਸਐੱਸਪੀ ਵਿਵੇਕਸ਼ੀਲ ਸੋਨੀ ਅਤੇ ਹੋਰ ਅਧਿਕਾਰੀ ਮੌਜੂਦ ਸਨ। ਮੁੱਖ ਮੰਤਰੀ ਨੇ ਦੱਸਿਆ ਕਿ ਪਹਿਲੇ ਪੜਾਅ ਵਿੱਚ ਰਾਜ ਅੰਦਰ 75 ਏਸੀ ਕਲੀਨਿਕ ਖੋਲ੍ਹੇ ਜਾਣਗੇ, ਜਿੱਥੇ ਇੱਕ ਐੱਮਬੀਬੀਐੱਸ ਡਾਕਟਰ, ਫਰਮਾਸਿਸਟ, ਨਰਸ, ਚਪੜਾਸੀ ਅਤੇ ਸਫ਼ਾਈ ਸੇਵਕ ਨੂੰ ਤਾਇਨਾਤ ਕੀਤਾ ਜਾਵੇਗਾ। ਇਨ੍ਹਾਂ ਕਲੀਨਿਕਾਂ ਵਿੱਚ ਲਗਪਗ ਸਾਰੀਆਂ ਬਿਮਾਰੀਆਂ ਦਾ ਸਸਤਾ ਇਲਾਜ ਕੀਤਾ ਜਾਵੇਗਾ ਅਤੇ 100 ਤੋਂ ਵੱਧ ਟੈੱਸਟ ਕੀਤੇ ਜਾਣਗੇ ਅਤੇ 41 ਕਿਸਮ ਦੇ ਪੈਕੇਜ ਦੀ ਵਿਵਸਥਾ ਕੀਤੀ ਜਾਵੇਗੀ। ਵੱਡੇ ਪਿੰਡਾਂ ਅਤੇ ਕਸਬਿਆਂ ਵਿੱਚ 2-2 ਕਲੀਨਿਕ ਖੋਲ੍ਹੇ ਜਾਣਗੇ। ਮਰੀਜ਼ ਨੂੰ ਆਪਣੀ ਵਾਰੀ ਦਾ ਇੰਤਜ਼ਾਰ ਕਰਨ ਲਈ 15 ਕੁਰਸੀਆਂ ਲਗਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਮੁਹੱਲਾ ਕਲੀਨਿਕਾਂ ਲਈ ਹੁਣ ਤੱਕ ਆਪਣੀਆਂ ਸੇਵਾਵਾਂ ਦੇਣ ਲਈ 2140 ਡਾਕਟਰ ਅਪਲਾਈ ਕਰ ਚੁੱਕੇ ਹਨ, ਜਿਨ੍ਹਾਂ ’ਚੋਂ 1972 ਪੰਜਾਬ ਦੇ ਹਨ। ਬੜੀ ਹੈਰਾਨੀ ਦੀ ਗੱਲ ਹੈ ਕਿ ਅਜੋਕੇ ਸਮੇਂ ਵਿੱਚ ਐੱਮਬੀਬੀਐੱਸ ਬੇਰੁਜ਼ਗਾਰ ਹਨ। ਪਿਛਲੀਆਂ ਸਰਕਾਰਾਂ ਦੀ ਅਣਦੇਖੀ ਦੇ ਚੱਲਦਿਆਂ ਸਰਕਾਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਦਾ ਬਹੁਤ ਮਾੜਾ ਹੈ ਪਰ ਹੁਣ ਆਪ ਸਰਕਾਰ ਦੇ ਅਣਥੱਕ ਯਤਨਾਂ ਨਾਲ ਇਨ੍ਹਾਂ ਸਿਹਤ ਸੰਸਥਾਵਾਂ ਵਿੱਚ ਸੁਧਾਰ ਹੋ ਰਿਹਾ ਹੈ।