29 ਨੂੰ ਹੀ ਮਨਾਇਆ ਜਾਵੇਗਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ

in #delhi2 years ago

27_11_2022-unnamed.jpegਸ੍ਰੀ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾਡ਼ੇ ਤੋਂ ਇਕ ਦਿਨ ਬਾਅਦ ਯਾਨੀ 29 ਦਸੰਬਰ ਨੂੰ ਹੀ ਮਨਾਇਆ ਜਾਵੇਗਾ। ਇਹ ਫ਼ੈਸਲਾ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੰਜ ਸਿੰਘ ਸਾਹਿਬਾਨ ਦੀ ਬੈਠਕ ’ਚ ਲਿਆ ਗਿਆ ਹੈ।

ਸ਼ਨਿਚਰਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ’ਚ ਤਖ਼ਤ ਸ੍ਰੀ ਕੇਸਗਡ਼੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਤੇ ਭਾਈ ਸੁਖਦੇਵ ਸਿੰਘ ਨੇ ਪੰਥਕ ਮੁੱਦਿਆਂ ’ਤੇ ਵਿਚਾਰ ਚਰਚਾ ਕੀਤੀ। ਸਿੰਘ ਸਾਹਿਬਾਨ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 29 ਦਸੰਬਰ ਨੂੰ ਹੀ ਮਨਾਉਣ ਦਾ ਫੈਸਲਾ ਲਿਆ। ਜ਼ਿਕਰਯੋਗ ਹੈ ਕਿ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾਡ਼ੇ ਦੇ ਬਿਲਕੁਲ ਨਾਲ ਆ ਰਹੇ ਸ੍ਰੀ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਦੀ ਤਰੀਕ ਬਦਲਣ ਲਈ ਕਈ ਸਿੱਖ ਜਥੇਬੰਦੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਸੀ। ਸ੍ਰੀ ਅਕਾਲ ਥਕਤ ਸਾਹਿਬ ਨੇ ਇਸ ਸਬੰਧੀ ਸ਼੍ਰੋਮਣੀ ਕਮੇਟੀ ਨੂੰ ਪੱਤਰ ਲਿਖਿਆ ਸੀ। ਇਸ ਦੇ ਜਵਾਬ ’ਚ ਸ਼੍ਰੋਮਣੀ ਕਮੇਟੀ ਨੇ ਤਰੀਕ ਨਾ ਬਦਲ ਕੇ 29 ਦਸੰਬਰ ਨੂੰ ਹੀ ਪ੍ਰਕਾਸ਼ ਪੁਰਬ ਮਨਾਉਣ ਦੀ ਸਹਿਮਤੀ ਦਿੱਤੀ ਹੈ।