ਕੇਂਦਰ ਸਰਕਾਰ ਪਲਾਸਟਿਕ ਲਿਫ਼ਾਫਿਆਂ ਉਤੇ ਸਾਰੇ ਸੂਬਿਆਂ ਵਿੱਚ ਇਕਸਾਰ ਪਾਬੰਦੀ ਲਗਾਵੇ: ਮੀਤ ਹੇਅਰ

in #delhi2 years ago

ਚੰਡੀਗੜ੍ਹ- ‘‘ਚੌਗਿਰਦੇ ਦੀ ਸਾਂਭ-ਸੰਭਾਲ ਅਤੇ ਸਫ਼ਾਈ ਲਈ ਪੰਜਾਬ ਸਰਕਾਰ ਵੱਲੋਂ ਪਲਾਸਟਿਕ ਲਿਫ਼ਾਫਿਆਂ ਉਤੇ ਮੁਕੰਮਲ ਪਾਬੰਦੀ ਲਗਾਈ ਗਈ, ਇਸ ਪਾਬੰਦੀ ਦੇ ਨਿਯਮਾਂ ਨੂੰ ਸਖਤੀ ਨਾਲ ਲਾਗੂ ਕਰਨ ਲਈ ਲਾਜ਼ਮੀ ਹੈ ਕਿ ਦੇਸ਼ ਭਰ ਵਿੱਚ ਅਜਿਹੀ ਪਾਬੰਦੀ ਇਕਸਾਰ ਲਗਾਈ ਜਾਵੇ। ਇਸ ਲਈ ਕੇਂਦਰ ਸਰਕਾਰ ਨੂੰ ਪਹਿਲ ਕਰਦਿਆਂ ਅਜਿਹੀ ਸਾਂਝੀ ਨੀਤੀ ਬਣਾਉਣੀ ਚਾਹੀਦੀ ਹੈ, ਕਿਉਕਿ ਵਾਤਾਵਰਣ ਦੀ ਸੰਭਾਲ ਰੱਖਣਾ ਸਾਡੇ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।’’

ਇਹ ਗੱਲ ਪੰਜਾਬ ਦੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵਾਤਾਵਰਣ ਬਾਰੇ ਦੇਸ਼ ਦੇ ਸਾਰੇ ਸੂਬਿਆਂ ਦੇ ਵਾਤਾਵਰਣ, ਜੰਗਲਾਤ ਤੇ ਮੌਸਮੀ ਤਬਦੀਲੀ ਬਾਰੇ ਮੰਤਰੀਆਂ ਦੀ ਦੋ ਰੋਜ਼ਾ ਕੌਮੀ ਕਾਨਫਰੰਸ ਦੇ ਪਹਿਲੇ ਦਿਨ ਅੱਜ ਆਪਣੇ ਸੰਬੋਧਨ ਦੌਰਾਨ ਕਹੀ।