ਸਕੇ ਭਰਾਵਾਂ ਦੇ ਫਰਜ਼ੀ ਇੰਨਕਾਊਂਟਰ ਮਾਮਲੇ 'ਚ ਦੋ ਪੁਲਿਸ ਮੁਲਾਜ਼ਮਾਂ ਸਣੇ ਤਿੰਨ ਨੂੰ ਉਮਰ ਕੈ

in #delhi2 years ago

ਜਮਾਲਪੁਰ ਦੇ ਵਿਚ ਦੋ ਸਕੇ ਭਰਾਵਾਂ ਨੂੰ ਫਰਜ਼ੀ ਇੰਨਕਾਊਂਟਰ ਦੇ ਵਿੱਚ ਮਾਰਨ ਦੇ ਦੋਸ਼ ਵਿੱਚ ਅੱਜ ਕੋਰਟ ਨੇ 2 ਪੁਲਿਸ ਮੁਲਾਜ਼ਮਾਂ ਸਣੇ ਤਿੰਨ ਨੂੰ ਉਮਰਕੈਦ ਦੀ ਸਜ਼ਾ ਸੁਣਾ ਦਿੱਤੀ। ਇਸ ਮਾਮਲੇ 'ਚ ਦੋ ਪੁਲਿਸ ਮੁਲਾਜ਼ਮ ਦੋਸ਼ੀਆਂ ਨੂੰ 37-37 ਹਜ਼ਾਰ ਦਾ ਜ਼ੁਰਮਾਨਾ ਜਦੋਂ ਕਿ ਤੀਜੇ ਦੋਸ਼ੀ ਨੂੰ 35 ਹਜ਼ਾਰ ਰੁਪਏ ਦਾ ਜੁਰਮਾਨਾ ਲਾਇਆ ਗਿਆ ਹੈ।

ਸਜ਼ਾ ਸੁਣਾਉਣ ਤੋਂ ਬਾਅਦ ਮ੍ਰਿਤਕਾਂ ਦੇ ਮਾਤਾ-ਪਿਤਾ ਭਾਵੁਕ ਹੁੰਦੇ ਵਿਖਾਈ ਦਿੱਤੇ ਉਹਨਾਂ ਨੇ ਕਿਹਾ ਕਿ ਇਸ ਕੇਸ ਵਿਚ ਇਕ ਪੁਲਿਸ ਮੁਲਾਜ਼ਮ ਨੂੰ ਰਿਹਾ ਕਰ ਦਿੱਤਾ ਗਿਆ ਹੈ ਜਿਸ ਨੂੰ ਸਜ਼ਾ ਦਵਾਉਣ ਲਈ ਹੁਣ ਉਹ ਹਾਈਕੋਰਟ ਦਾ ਰੁਖ ਕਰਨਗੇ। ਕੋਰਟ ਨੇ ਤਿੰਨੇ ਦੋਸ਼ੀਆਂ ਨੂੰ ਆਰਮਜ਼ ਐਕਟ ਅਤੇ ਸਾਜ਼ਿਸ਼ ਰਚਨ ਦੇ ਵਿੱਚ ਦੋਸ਼ੀ ਪਾਇਆ ਸੀ।

Sort:  

जी मेने आपकी सभी खबरे लाइक कर दी जी आप भी मेरी खबरे लाइक करने की कृपा करें जी 🙏