ਸ਼ਹਿਨਾਜ਼ ਗਿੱਲ ਪੰਜਾਬੀ ਇੰਡਸਟਰੀ ਦੇ ਇਸ ਸੁਪਰਸਟਾਰ ਨਾਲ ਆਈ ਨਜ਼ਰ

in #delhi2 years ago

ਪੰਜਾਬੀ ਅਤੇ ਬਾਲੀਵੁੱਡ ਸਿਨੇਮਾ ਜਗਤ ਵਿੱਚ ਆਪਣੀ ਵੱਖਰੀ ਪਹਿਚਾਣ ਬਣਾਉਣ ਵਾਲੀ ਅਦਾਕਾਰਾ ਅਤੇ ਗਾਇਕਾ ਸ਼ਹਿਨਾਜ਼ ਗਿੱਲ (Shehnaaz Gill) ਦਾ ਨਾਮ ਹਮੇਸ਼ਾ ਸੁਰਖੀਆਂ ਵਿੱਚ ਰਹਿੰਦਾ ਹੈ। ਸ਼ਹਿਨਾਜ਼ ਨੂੰ ਪਸੰਦ ਕਰਨ ਵਾਲੇ ਨਾ ਸਿਰਫ ਉਨ੍ਹਾਂ ਦੇ ਫੈਨਜ਼ ਹਨ ਸਗੋਂ ਕਈ ਫਿਲਮੀ ਸਿਤਾਰੇ ਵੀ ਹਨ। ਬਿਗ ਬੌਸ 13 ਵਿੱਚ ਨਜ਼ਰ ਆਉਣ ਤੋਂ ਬਾਅਦ ਸ਼ਹਿਨਾਜ਼ ਨੇ ਦੁਨੀਆ ਭਰ ਵਿੱਚ ਖੂਬ ਨਾਮ ਕਮਾਇਆ ਹੈ। ਖੂਬਸੂਰਤ ਅਦਾਕਾਰਾ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਪਰ ਹਮੇਸ਼ਾ ਐਕਟਿਵ ਰਹਿੰਦੀ ਹੈ। ਇਸ ਵਿਚਕਾਰ ਉਸਦਾ ਇੱਕ ਵੀਡੀਓ ਸੋਸ਼ਲ ਮੀਡੀਓ ਉੱਪਰ ਤੇਜ਼ੀ ਨਾਲ ਵਾਈਰਲ ਹੋ ਰਿਹਾ ਹੈ, ਜਿਸਨੂੰ ਦੇਖ ਲੋਕ ਸ਼ਹਿਨਾਜ਼ ਦੀ ਤਾਰੀਫ਼ ਕਰਦੇ ਹੋਏ ਨਜ਼ਰ ਆ ਰਹੇ ਹਨ।