ਮੁਸ਼ਤਰਕਾਂ ਮਾਲਕਾਂ ਤੋਂ ਸ਼ਾਮਲਾਤ ਜ਼ਮੀਨਾਂ ਦੇ ਹੱਕ ਖੋਹ ਕੇ ਪੰਚਾਇਤਾਂ ਨੂੰ ਦੇਣੇ ਪੰਜਾਬ ਸਰਕਾਰ ਦਾ ਵੱਡਾ ਧੱਕਾ

in #delhi2 years ago

ਸਾਬਕਾ ਮੈਂਬਰ ਪਾਰਲੀਮੈਂਟ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਲੰਬੇ ਸਮੇਂ ‘ਤੇ ਮੁਸ਼ਤਰਕਾ ਮਾਲਕੀਅਤ ਹੱਕਾਂ ਵਾਲੀਆਂ ਸ਼ਾਮਲਾਤ ਜ਼ਮੀਨ ਕਿਸਾਨਾਂ ਅਤੇ ਮਜ਼ਦੂਰਾਂ ਕੋਲੋਂ ਜ਼ਬਰੀ ਖੋਹ ਕੇ ਪੰਚਾਇਤਾਂ ਨੂੰ ਦੇਣਾ ਸੂਬੇ ਦੇ ਲੋਕਾਂ ਨਾਲ ਵੱਡਾ ਧੱਕਾ ਅਤੇ ਅਨਿਆਂ ਹੈ।

ਅੱਜ ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪ੍ਰੋ. ਚੰਦੂਮਾਜਰਾ ਨੇ ਲੋਕਾਂ ਕੋਲੋਂ ਖਾਲੀ ਕਰਵਾ ਕੇ ਸ਼ਾਮਲਾਤਾਂ ਨੂੰ ਅਚਾਨਕ ਪੰਚਾਇਤ ਵਿਭਾਗ ਨੂੰ ਵਾਪਿਸ ਕਰਨ ਵਾਲੀ ਪੰਜਾਬ ਸਰਕਾਰ ਦੀ ਕਾਰਵਾਈ ਨੂੰ ਗੈਰ-ਸੰਵਧਾਨਿਕ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਅਜਿਹਾ ਫ਼ੈਸਲਾ ਸੂਬੇ ਅੰਦਰ ਉੱਥਲ-ਪੁੱਛਲ ਵਾਲਾ ਮਾਹੌਲ ਪੈਦਾ ਕਰੇਗਾ। ਅਕਾਲੀ ਆਗੂ ਨੇ ਕਿਹਾ ਕਿ ਬੇਸਮਝੀ ਵਿੱਚ ਰਾਜ ਸਰਕਾਰ ਵੱਲੋਂ ਲਿਆ ਗਿਆ ਇਹ ਫ਼ੈਸਲਾ ਜਿੱਥੇ ਪੰਜਾਬ ਦੇ ਲੋਕਾਂ ਨੂੰ ਅਦਾਲਤਾਂ ਅਤੇ ਕਾਨੂੰਨਦਾਨਾਂ ਦੇ ਚੱਕਰਾਂ ‘ਚ ਫਸਾਏਗਾ, ਉੱਥੇ ਹੀ ਸੂਬੇ ਅੰਦਰ ਲੜ੍ਹਾਈ-ਝਗੜ੍ਹਿਆਂ ਵਾਲੇ ਮਾਹੌਲ ਨੂੰ ਹੋਰ ਉਤਸ਼ਾਹਿਤ ਕਰੇਗਾ।ਇਸ ਸਮੇਂ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਸੂਬੇ ਅੰਦਰ ਪਹਿਲਾਂ ਤੋਂ ਹੀ ਕਾਨੂੰਨ ਵਿਵਸਥਾ ਅਤੇ ਕਾਨੂੰਨ ਪ੍ਰਬੰਧਨ ਦੀ ਹਾਲਤ ਤਰਸ਼ਯੋਗ ਹੈ, ਸਰਕਾਰ ਦੇ ਇਸ ਫ਼ੈਸਲੇ ਨਾਲ ਪੰਜਾਬ ਅੰਦਰ ਆਰਜਕਤਾ ਅਤੇ ਅਨਿਸ਼ਚਿਤਤਾ ਦਾ ਮਾਹੌਲ ਨੂੰ ਹੋਰ ਹੁਲਾਰਾ ਮਿਲੇਗਾ।