ਭਾਰਤ ਭੂਸ਼ਣ ਆਸ਼ੂ ਹੁਣ ਨਵੀਂ ਮੁਸੀਬਤ ਵਿਚ ਘਿਰੇ!
ਟੈਂਡਰ ਅਲਾਟਮੈਂਟ ਘੁਟਾਲੇ ’ਚੋਂ ਹੁਣ ਕਥਿਤ ਨਵਾਂ ਫਰਜ਼ੀ ਖ਼ਰੀਦ ਘੁਟਾਲਾ ਸਾਹਮਣੇ ਆਇਆ ਹੈ ਜਿਸ ਨੂੰ ਲੈ ਕੇ ਸਾਬਕਾ ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨਵੀਂ ਮੁਸੀਬਤ ਵਿਚ ਘਿਰ ਗਏ ਜਾਪਦੇ ਹਨ।
ਵਿਜੀਲੈਂਸ ਬਿਊਰੋ ਪੰਜਾਬ ਨੇ ਪਹਿਲਾਂ ਹੀ ਟੈਂਡਰ ਅਲਾਟਮੈਂਟ ਘੁਟਾਲੇ ਵਿਚ ਸਾਬਕਾ ਮੰਤਰੀ ਖਿਲਾਫ਼ ਕੇਸ ਦਰਜ ਕੀਤਾ ਹੋਇਆ ਹੈ। ਕਾਂਗਰਸੀ ਹਕੂਮਤ ਦੌਰਾਨ ਪੰਜਾਬ ਵਿਚ ਝੋਨੇ ਦੀ ਪੈਦਾਵਾਰ ਅਤੇ ਖ਼ਰੀਦ ’ਚ ਵੱਡਾ ਫਰਕ ਸਾਹਮਣੇ ਆਇਆ ਹੈ। ਲੰਘੇ ਦਿਨੀਂ ਟੈਂਡਰ ਘੁਟਾਲੇ ਵਿਚ ਵਿਜੀਲੈਂਸ ਨੇ ਕ੍ਰਿਸ਼ਨ ਲਾਲ ਧੋਤੀਵਾਲਾ ਨੂੰ ਗ੍ਰਿਫ਼ਤਾਰ ਕੀਤਾ ਸੀ।