ਜ਼ੀਰੋ ਬਿੱਲ: ਨਵੇਂ ਕੁਨੈਕਸ਼ਨਾਂ ਦੇ ਚਾਹਵਾਨਾਂ ਦੇ ਹੜ੍ਹ ਆਏ!

in #delhi2 years ago

ਪੰਜਾਬ ’ਚ ‘ਜ਼ੀਰੋ ਬਿੱਲ’ ਪਾਉਣ ਲਈ ਪਾਵਰਕੌਮ ਕੋਲ ਨਵੇਂ ਕੁਨੈਕਸ਼ਨ ਲੈਣ ਵਾਲਿਆਂ ਦਾ ਹੜ੍ਹ ਆ ਗਿਆ ਹੈ। ਜਿਨ੍ਹਾਂ ਦੀ ਘਰੇਲੂ ਬਿਜਲੀ ਦੀ ਖਪਤ ਜ਼ਿਆਦਾ ਹੈ ਅਤੇ 600 ਯੂਨਿਟ (ਦੋ ਮਹੀਨੇ) ਦੇ ਦਾਇਰੇ ’ਚ ਨਹੀਂ ਆਉਂਦੇ ਹਨ, ਉਨ੍ਹਾਂ ਨੇ ਆਪੋ ਆਪਣੇ ਘਰਾਂ ’ਚ ਨਵੇਂ ਬਿਜਲੀ ਕੁਨੈਕਸ਼ਨ ਲੈਣ ਦੀ ਜੁਗਤ ਲਗਾ ਲਈ ਹੈ। ਪਾਵਰਕੌਮ ਦੇ ਅਜਿਹੇ ਕੋਈ ਨਿਯਮ ਨਹੀਂ ਹਨ ਜੋ ਇੱਕੋ ਘਰ ’ਚ ਦੋ ਕੁਨੈਕਸ਼ਨ ਲੈਣ ’ਤੇ ਪਾਬੰਦੀ ਲਗਾਉਂਦੇ ਹੋਣ।ਵੇਰਵਿਆਂ ਅਨੁਸਾਰ ਸਮੁੱਚੇ ਪੰਜਾਬ ਵਿਚ ਐਤਕੀਂ ਪਹਿਲੀ ਜਨਵਰੀ ਤੋਂ ਸਤੰਬਰ ਮਹੀਨੇ ਤੱਕ ਨਵੇਂ ਕੁਨੈਕਸ਼ਨ ਲੈਣ ਵਾਲਿਆਂ ਦੀ ਅੰਕੜਾ 2.95 ਲੱਖ ’ਤੇ ਪੁੱਜ ਗਿਆ ਹੈ ਜਦੋਂ ਕਿ ਪਿਛਲੇ ਵਰ੍ਹੇ ਇਨ੍ਹਾਂ ਮਹੀਨਿਆਂ ਦੌਰਾਨ ਨਵੇਂ ਕੁਨੈਕਸ਼ਨ ਲੈਣ ਵਾਲਿਆਂ ਦੀ ਗਿਣਤੀ 2.20 ਲੱਖ ਸੀ। ਇਸ ਤੋਂ ਸਾਫ ਹੈ ਕਿ ਇਨ੍ਹਾਂ ਮਹੀਨਿਆਂ ਦੌਰਾਨ ਨਵੇਂ ਕੁਨੈਕਸ਼ਨ ਲੈਣ ਵਾਲਿਆਂ ਦੀ ਗਿਣਤੀ ਵਿਚ 75 ਹਜ਼ਾਰ ਦਾ ਵਾਧਾ ਹੋ ਗਿਆ ਹੈ। ਇਹ ਵਾਧਾ ਕਰੀਬ 34 ਫੀਸਦੀ ਬਣਦੀ ਹੈ। ਪਾਵਰਕੌਮ ਦੇ ਫੀਲਡ ਦਫਤਰਾਂ ਵਿਚ ਨਵੇਂ ਕੁਨੈਕਸ਼ਨਾਂ ਲੈਣ ਵਾਲਿਆਂ ਦੀਆਂ ਭੀੜਾਂ ਹਨ।

Sort:  

Good