ਛਪਰਾ 'ਚ ਨਕਲੀ ਸ਼ਰਾਬ ਦਾ ਕਹਿਰ, ਪੀਣ ਨਾਲ 5 ਲੋਕਾਂ ਦੀ ਮੌਤ, 2 ਗੰਭੀਰ

in #delhi2 years ago

chpra.jpgਪਾਬੰਦੀਸ਼ੁਦਾ ਬਿਹਾਰ ਵਿੱਚ ਜ਼ਹਿਰੀਲੀ ਸ਼ਰਾਬ (Poisonous liquor ) ਨੇ ਇੱਕ ਵਾਰ ਫਿਰ ਤਬਾਹੀ ਮਚਾਈ ਹੈ। ਸ਼ਰਾਬ ਪੀਣ ਕਾਰਨ ਪਿਛਲੇ 24 ਘੰਟਿਆਂ ਦੌਰਾਨ 5 ਲੋਕਾਂ ਦੀ ਸ਼ੱਕੀ ਮੌਤ ਹੋਣ ਦਾ ਮਾਮਲਾ (Poisonous liquor Suspicious death of 5 people) ਸਾਹਮਣੇ ਆਇਆ ਹੈ। ਸ਼ਰਾਬ ਪੀਣ ਨਾਲ ਦੋ ਵਿਅਕਤੀ ਗੰਭੀਰ ਰੂਪ ਵਿੱਚ ਬਿਮਾਰ ਹੋ ਗਏ, ਜਿਨ੍ਹਾਂ ਦਾ ਇਲਾਜ ਸਦਰ ਹਸਪਤਾਲ ਵਿੱਚ ਚੱਲ ਰਿਹਾ ਹੈ। ਸਥਾਨਕ ਪੁਲਿਸ (Bihar Police) ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਅਗਸਤ ਦੇ ਸ਼ੁਰੂ ਵਿੱਚ ਵੀ ਨਕਲੀ ਸ਼ਰਾਬ ਪੀਣ ਨਾਲ ਜ਼ਿਲ੍ਹੇ ਵਿੱਚ ਦਰਜਨ ਭਰ ਲੋਕਾਂ ਦੀ ਮੌਤ ਹੋ ਗਈ ਸੀ। ਉਸ ਸਮੇਂ ਸਥਾਨਕ ਪ੍ਰਸ਼ਾਸਨ ਅਤੇ ਪੁਲਿਸ ਨੇ ਸਖਤ ਕਾਰਵਾਈ ਕਰਨ ਦੀ ਗੱਲ ਕਹੀ ਸੀ ਪਰ ਕੁਝ ਦਿਨਾਂ ਬਾਅਦ ਇਕ ਵਾਰ ਫਿਰ ਸ਼ਰਾਬ ਪੀਣ ਕਾਰਨ 5 ਲੋਕਾਂ ਦੀ ਮੌਤ ਹੋ ਗਈ।

ਜਾਣਕਾਰੀ ਅਨੁਸਾਰ ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਸ਼ਰਾਬ ਪੀਣ ਦੀ ਪੁਸ਼ਟੀ ਕੀਤੀ ਹੈ। ਇਸ ਤੋਂ ਬਾਅਦ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਸ਼ਰਾਬ ਪੀਣ ਕਾਰਨ ਹੋਈ ਮੌਤ ਦਾ ਇਹ ਮਾਮਲਾ ਗੜਖਾ ਥਾਣਾ ਖੇਤਰ ਦੇ ਪਿੰਡ ਭੂਲਪੁਰ ਦਾ ਦੱਸਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਸਾਰੇ ਵਿਅਕਤੀਆਂ ਨੇ ਵੀਰਵਾਰ ਨੂੰ ਮੁਚਨਪੁਰ ਨੇੜੇ ਨਾਜਾਇਜ਼ ਸ਼ਰਾਬ ਵੇਚਣ ਵਾਲੇ ਤੋਂ ਸ਼ਰਾਬ ਖਰੀਦੀ ਸੀ। ਸ਼ਰਾਬ ਪੀ ਕੇ ਇਕ-ਇਕ ਕਰਕੇ ਸਾਰਿਆਂ ਦੀ ਸਿਹਤ ਵਿਗੜਦੀ ਗਈ। ਪਿਛਲੇ 24 ਘੰਟਿਆਂ 'ਚ ਨਕਲੀ ਸ਼ਰਾਬ ਪੀਣ ਨਾਲ 5 ਲੋਕਾਂ ਦੀ ਮੌਤ ਹੋ ਗਈ ਹੈ। ਇੱਕੋ ਪਿੰਡ ਵਿੱਚ 5 ਲੋਕਾਂ ਦੀ ਮੌਤ ਤੋਂ ਬਾਅਦ ਸਥਾਨਕ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ ਹੈ। ਸਾਰੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਛਪਰਾ ਸਦਰ ਹਸਪਤਾਲ ਲਿਆਂਦਾ ਗਿਆ ਹੈ। ਅਸਲ ਕਾਰਨ ਪੋਸਟਮਾਰਟਮ ਤੋਂ ਬਾਅਦ ਸਪੱਸ਼ਟ ਹੋਵੇਗਾ।