ਚੰਡੀਗੜ੍ਹ 'ਚ ਦੀਵਾਲੀ, ਦੁਸ਼ਹਿਰੇ ਤੇ ਗੁਰਪੁਰਬ ਤੇ ਚਲਾ ਸਕੋਗੇ, ਪ੍ਰਸ਼ਾਸਨ ਨੇ ਦਿੱਤੀ ਮਨਜ਼ੂਰੀ

in #delhi2 years ago

ਚੰਡੀਗੜ੍ਹ ਵਾਸੀਆਂ ਲਈ ਇਹ ਖੁਸ਼ਖਬਰੀ ਹੈ। ਸ਼ਹਿਰ 'ਚ ਪਿਛਲੇ ਦੋ ਸਾਲਾਂ ਤੋਂ ਪਟਾਕਿਆਂ ਦੀ ਵਿਕਰੀ ਅਤੇ ਸਾੜਨ 'ਤੇ ਲੱਗੀ ਪਾਬੰਦੀ ਹਟਾ ਦਿੱਤੀ ਗਈ ਹੈ। ਅਜਿਹੇ 'ਚ ਸ਼ਹਿਰ ਦੇ ਲੋਕ ਤਿਉਹਾਰਾਂ 'ਤੇ ਆਤਿਸ਼ਬਾਜ਼ੀ ਕਰ ਸਕਣਗੇ। ਪ੍ਰਸ਼ਾਸਨ ਨੇ ਪਟਾਕੇ ਚਲਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਵਾਰ ਸ਼ਹਿਰ ਦੇ ਲੋਕ ਦੁਸ਼ਹਿਰਾ, ਦੀਪਾਵਲੀ ਅਤੇ ਗੁਰਪੁਰਬ 'ਤੇ ਆਤਿਸ਼ਬਾਜੀ ਕਰਕੇ ਤਿਉਹਾਰ ਮਨਾ ਸਕਣਗੇ ਪਰ ਪ੍ਰਸ਼ਾਸਨ ਨੇ ਸਿਰਫ ਹਰੇ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਹੈ। ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਸ਼ੁੱਕਰਵਾਰ ਨੂੰ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਹਰੇ ਪਟਾਕੇ ਚਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਹਾਲਾਂਕਿ, ਇਹ ਮਨਜ਼ੂਰੀ ਇੱਕ ਨਿਰਧਾਰਤ ਸਮਾਂ ਸੀਮਾ ਵਿੱਚ ਦਿੱਤੀ ਗਈ ਹੈ। ਇਸ ਸਮਾਂ ਸੀਮਾ ਦੇ ਅੰਦਰ ਪਟਾਕੇ ਚਲਾਏ ਜਾ ਸਕਦੇ ਹਨ।

ਗ੍ਰੀਨ ਸ਼੍ਰੇਣੀ ਤੋਂ ਇਲਾਵਾ ਕਿਸੇ ਵੀ ਤਰ੍ਹਾਂ ਦੇ ਪਟਾਕੇ ਚਲਾਉਣ 'ਤੇ ਪਾਬੰਦੀ ਹੋਵੇਗੀ। ਦੀਵਾਲੀ ਵਾਲੇ ਦਿਨ ਸ਼ਹਿਰ ਵਾਸੀ ਰਾਤ 8 ਤੋਂ 10 ਵਜੇ ਤੱਕ ਦੋ ਘੰਟੇ ਗਰੀਨ ਪਟਾਕੇ ਚਲਾ ਸਕਣਗੇ। ਦੁਸਹਿਰੇ 'ਤੇ ਪੁਤਲੇ ਫੂਕਣ ਦੀ ਇਜਾਜ਼ਤ ਹੋਵੇਗੀ ਪਰ ਇਨ੍ਹਾਂ 'ਚ ਹਰੇ ਪਟਾਕਿਆਂ ਦੀ ਵਰਤੋਂ ਕੀਤੀ ਜਾ ਸਕਦੀ ਹੈ। ਦੂਜੇ ਪਾਸੇ ਗੁਰਪੁਰਬ 'ਤੇ ਸਵੇਰੇ 4 ਤੋਂ 5 ਵਜੇ ਤੱਕ ਅਤੇ ਰਾਤ ਨੂੰ 9 ਤੋਂ 10 ਵਜੇ ਤੱਕ ਹਰੇ ਪਟਾਕੇ ਚਲਾਏ ਜਾ ਸਕਦੇ ਹਨ।

Sort:  

Plz like me my all post bro