ਮਿਲਟਰੀ ਲਿਟਰੇਚਰ ਫੈਸਟੀਵਲ ਦਾ ਘੇਰਾ ਵਧਾਉਣ ਦਾ ਐਲਾਨ

in #delhi2 years ago

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਿਲਟਰੀ ਲਿਟਰੇਚਰ ਫੈਸਟੀਵਲ (ਐੱਮਐੱਲਐੱਫ) ਦਾ ਦਾਇਰਾ ਜ਼ਿਲ੍ਹਾ ਅਤੇ ਯੂਨੀਵਰਸਿਟੀ ਪੱਧਰ ਤੱਕ ਵਧਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਸੂਬਾ ਸਰਕਾਰ ਨੌਜਵਾਨਾਂ ਨੂੰ ਹਥਿਆਰਬੰਦ ਫ਼ੌਜਾਂ ਦੀ ਅਮੀਰ ਵਿਰਾਸਤ ਤੋਂ ਜਾਣੂੰ ਕਰਵਾਉਣ ਅਤੇ ਉਨ੍ਹਾਂ ਵਿੱਚ ਫੌਜ ’ਚ ਭਰਤੀ ਹੋਣ ਦੀ ਭਾਵਨਾ ਪੈਦਾ ਕਰਨ ਲਈ ਜ਼ਿਲ੍ਹਾ ਅਤੇ ਯੂਨੀਵਰਸਿਟੀ ਪੱਧਰ ’ਤੇ ਇਹ ਮੇਲਾ ਕਰਵਾਏਗੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਵਿੱਚ ਰਾਸ਼ਟਰਵਾਦ ਅਤੇ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨਾ ਸਮੇਂ ਦੀ ਲੋੜ ਹੈ, ਜਿਸ ਨਾਲ ਉਨ੍ਹਾਂ ਨੂੰ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਹੋਣ ਲਈ ਪ੍ਰੇਰਿਤ ਕੀਤਾ ਜਾ ਸਕੇ। ਸ੍ਰੀ ਮਾਨ ਮਿਲਟਰੀ ਲਿਟਰੇਚਰ ਫੈਸਟੀਵਲ ਐਸੋਸੀਏਸ਼ਨ ਵੱਲੋਂ ਪੰਜਾਬ ਸਰਕਾਰ, ਪੱਛਮੀ ਕਮਾਂਡ ਅਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਸਹਿਯੋਗ ਨਾਲ ਸੁਖਨਾ ਝੀਲ ’ਤੇ ਕਰਵਾਏ ਗਏ ਮਿਲਟਰੀ ਲਿਟਰੇਚਰ ਫੈਸਟੀਵਲ ਦੇ ਸਮਾਪਤੀ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ।

Sort:  

All post like

Like