ਅੰਮ੍ਰਿਤਸਰ ਪੁਲਸ ਨੇ ਏਅੇੈਸਆਈ ਹਰਭਜਨ ਸਿੰਘ ਨੂੰ ਕੀਤਾ ਗ੍ਰਿਫਤਾਰ

in #delhi2 years ago

ਅੰਮ੍ਰਿਤਸਰ ਪੁਲਿਸ ਨੇ ਏਅੇੈਸਆਈ ਹਰਭਜਨ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਦੱਸ ਦਈਏ ਕਿ ਬੀਤੇ ਦਿਨ ਏਐਸਆਆਈ ਦੀ ਸਰਵਿਸ ਰਿਵਾਲਵਰ 'ਚੋਂ ਚੱਲੀ ਗੋਲੀ ਨਾਲ ਨੌਜਵਾਨ ਅੰਕੁਸ਼ ਦੀ ਮੌਤ ਹੋ ਹੋਈ ਸੀ। ਪੁਲਿਸ ਨੇ ਇਰਾਦਾ ਕਤਲ ਦੇ ਕੇਸ ਨੂੰ ਕਤਲ ਦੇ ਕੇਸ 'ਚ ਬਦਲ ਕੇ ਕੇਸ ਦਰਜ ਕੀਤਾ ਹੈ। ਇਸ ਮੌਕੇ ਪੁਲਿਸ ਅਧਿਕਾਰੀਆਂ ਨੇ ਪ੍ਰਦਰਸ਼ਨਕਾਰੀਆਂ ਸਾਹਮਣੇ ਪੁਲਿਸ ਦਾ ਪੱਖ ਰੱਖਿਆ।ਏ.ਐਸ.ਆਈ ਗੋਲੀਬਾਰੀ ਦੇ ਮਾਮਲੇ ਵਿੱਚ ਏ.ਸੀ.ਪੀ ਵਰਿੰਦਰ ਖੋਸਾ ਨੇ ਦੱਸਿਆ ਕਿ ਜਿਸ ਰਿਵਾਲਵਰ ਤੋਂ ਗੋਲੀ ਚਲਾਈ ਗਈ ਸੀ, ਉਹ ਹਰਭਜਨ ਸਿੰਘ ਦਾ ਸਰਵਿਸ ਰਿਵਾਲਵਰ ਸੀ। ਬੀਤੇ ਦਿਨ ਵਾਪਰੀ ਘਟਨਾ ਤੋਂ ਬਾਅਦ ਧਾਰਾ 307 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਪਰ ਅੰਕੁਸ਼ ਦੀ ਮੌਤ ਤੋਂ ਬਾਅਦ ਹੁਣ ਧਾਰਾ 307 ਹਰਭਜਨ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਏਐਸਆਈ ਨਾਲ ਦੁਕਾਨ ਵਿੱਚ ਦਿਖਾਈ ਦੇਣ ਵਾਲਾ ਨੌਜਵਾਨ ਉਸ ਦਾ ਪੁੱਤਰ ਨਹੀਂ ਸਗੋਂ ਥਾਣੇ ਦਾ ਸੇਵਾਦਾਰ ਸੀ। ਇਸ ਤੋਂ ਇਲਾਵਾ 2 ਮੋਬਾਈਲ ਖੋਹਣ ਵਾਲੇ ਨੌਜਵਾਨਾਂ ਬਾਰੇ ਪਤਾ ਲਗਾ ਕੇ ਚੋਰੀ ਦੀਆਂ ਧਾਰਾਵਾਂ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।