ਚੰਡੀਗੜ੍ਹ 'ਚ ਗਰਜ਼ੇ ਕਿਸਾਨ, 33 ਕਿਸਾਨ ਜਥੇਬੰਦੀਆਂ ਨੇ ਕਿਹਾ; ...ਨਹੀਂ ਤਾਂ ਸੜਕ 'ਤੇ ਉਤਰਾਂਗੇ

in #delhi2 years ago

ਪੰਜਾਬ ਦੀਆਂ 33 ਕਿਸਾਨ ਯੂਨੀਅਨਾਂ ਨੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਦੀ ਦੂਜੀ ਵਰ੍ਹੇਗੰਢ ਮੌਕੇ ਮੁਹਾਲੀ ਦੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਰੈਲੀ ਕੀਤੀ। ਇਸ ਰੈਲੀ ਵਿੱਚ ਸੂਬੇ ਭਰ ਤੋਂ ਹਜ਼ਾਰਾਂ ਕਿਸਾਨਾਂ ਨੇ ਭਾਗ ਲਿਆ। ਰੈਲੀ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਵੀ ਸ਼ਾਮਲ ਹੋਣ ਲਈ ਪੁੱਜੀਆਂ। ਦੱਸ ਦੇਈਏ ਕਿ ਸ਼ਨੀਵਾਰ ਨੂੰ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਅੰਦੋਲਨ ਦੇ ਦੋ ਸਾਲ ਪੂਰੇ ਹੋਣ ਦੇ ਮੌਕੇ ਕਿਸਾਨ ਯੂਨੀਅਨਾਂ ਦੇਸ਼ ਭਰ ਵਿੱਚ ਰਾਜ ਭਵਨਾਂ ਤੱਕ ਮਾਰਚ ਕੱਢ ਰਹੀਆਂ ਹਨ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਹੈ ਕਿ ਕੇਂਦਰ ਸਰਕਾਰ ਦਾ ਆਪਣੇ ਵਾਅਦੇ ਪੂਰੇ ਕਰਨ ਦਾ ਕੋਈ ਇਰਾਦਾ ਨਹੀਂ ਹੈ ਅਤੇ ਵੱਡੇ ਅੰਦੋਲਨ ਦੀ ਲੋੜ ਹੈ।