424 ਵੀਵੀਆਈਪੀ ਲੋਕਾਂ ਦੀ ਸੁਰੱਖਿਆ ਕਟੌਤੀ ਨੂੰ ਲੈ ਕੇ ਹਾਈ ਕੋਰਟ ਦਾ ਵੱਡਾ ਫੈਸਲਾ

in #delhi2 years ago

ਸੁਰੱਖਿਆ ਕਟੌਤੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਵੱਡਾ ਫੈਸਲਾ ਸੁਣਾਉਂਦੇ ਹੋਏ ਸਾਰੇ ਵੀਆਈਪੀਜ਼ ਦੀ ਸੁਰੱਖਿਆ ਮੁੜ ਬਹਾਲ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਹਾਈ ਕੋਰਟ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੁਰੱਖਿਆ ਵਾਪਸੀ ਲਈ ਕੇਂਦਰੀ ਅਤੇ ਸੂਬਾ ਸੁਰੱਖਿਆ ਏਜੰਸੀਆਂ ਨਾਲ ਮੁੜ ਤੋਂ ਸਮੀਖਿਆ ਕਰਕੇ ਹੀ ਕੋਈ ਫੈਸਲਾ ਲਵੇ। ਹਾਈ ਕੋਰਟ ਵਿਚ ਇਸ ਸਬੰਧੀ 45 ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ। ਇਨ੍ਹਾਂ ਸਾਰੀਆਂ ਪਟੀਸ਼ਨਾਂ ਤੇ ਸੁਣਵਾਈ ਕਰਦਿਆਂ ਹਾਈ ਕੋਰਟ ਨੇ ਇਹ ਫੈਸਲਾ ਲਿਆ ਹੈ। ਕੋਰਟ ਦਾ ਕਹਿਣਾ ਕਿ ਸੁਰੱਖਿਆ ਏਜੰਸੀਆਂ ਨਾਲ ਵਿਚਾਰ ਚਰਚਾ ਕਰਕੇ ਹੀ ਸੁਰੱਖਿਆ ਘਟਾਈ ਜਾਂ ਵਧਾਈ ਜਾਵੇ ਤੇ ਇਹ ਜਾਣਾਕਰੀ ਜਨਤਕ ਨਾ ਕੀਤੀ ਜਾਵੇ। ਹਾਈ ਕੋਰਟ ਨੇ ਕਿਹਾ ਹੈ ਕਿ ਸੁਰੱਖਿਆ ਕਟੌਤੀ ਦੀ ਜਾਣਕਾਰੀ ਲੀਕ ਹੋਣ ਦਾ ਫਾਇਦਾ ਸ਼ਰਾਰਤੀ ਅਨਸਰਾਂ ਵੱਲੋਂ ਚੁੱਕਿਆ ਜਾ ਸਕਦਾ ਹੈ।