ਐੱਸਸੀ ਭਾਈਚਾਰੇ ਦੇ ਗ੍ਰੰਥੀ ਸਿੰਘ ਨਾਲ ਕੀਤੀ ਗਈ ਮਾਰਕੁੱਟ

in #delhi2 years ago

ਬੀਤੇ ਦਿਨੀਂ ਪਿੰਡ ਅਬਦੁੱਲਾਪੁਰ ਚੁਹਾਣੇ ਵਿਖੇ ਦੋ ਨੌਜਵਾਨਾਂ ਵੱਲੋਂ ਇਕ ਦਲਿਤ ਭਾਈਚਾਰੇ ਨਾਲ ਸਬੰਧਤ ਗ੍ਰੰਥੀ ਸਿੰਘ ਦੀ ਕੁੱਟਮਾਰ ਕੀਤੀ ਗਈ, ਜਿਸ ਦੌਰਾਨ ਉਸ ਦਾ ਮੂੰਹ ਕਾਲਾ ਕੀਤਾ ਗਿਆ ਅਤੇ ਪਿਸ਼ਾਬ ਪਿਆਉਣ ਦੀ ਵੀ ਕੋਸ਼ਿਸ਼ ਕੀਤੀ ਗਈ। ਗ੍ਰੰਥੀ ਦੀ ਕੀਤੀ ਕੁੱਟਮਾਰ ਦੇ ਮਾਮਲੇ ’ਚ ਥਾਣਾ ਸੰਦੌਡ਼ ਦੀ ਪੁਲਿਸ ਨੇ ਦੋ ਨੌਜਵਾਨਾਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤਿੰਨ ਆਗੂਆਂ ਸਮੇਤ 7 ਵਿਅਕਤੀਆਂ ’ਤੇ ਮਾਮਲਾ ਦਰਜ ਕੀਤਾ ਹੈ। ਇਹ ਮਾਮਲਾ ਸੰਗੀਨ ਧਾਰਾਵਾਂ ਤਹਿਤ ਦਰਜ ਕੀਤਾ ਗਿਆ ਹੈ। ਥਾਣਾ ਸੰਦੌਡ਼ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਮੁਕੱਦਮਾ ਨੰਬਰ 83 ਅਧੀਨ ਧਾਰਾ 365.355-382-323-506 ਆਈਪੀਸੀ ਅਧੀਨ ਮਾਮਲਾ ਦਰਜ ਕਰਕੇ ਦੋਸ਼ੀਆਂ ਨੂੰ ਲੱਭਣ ਲਈ ਟੀਮ ਗਠਿਤ ਕਰ ਦਿੱਤੀ ਗਈ ਹੈ।