ਪਟਿਆਲਾ 'ਚ ਬੇਰੁਜ਼ਗਾਰ ਲਾਈਨਮੈਨਾਂ 'ਤੇ ਲਾਠੀਚਾਰਜ, ਪੁਲਿਸ ਨੇ ਭਜਾ-ਭਜਾ ਕੁੱਟੇ, ਕਈਆਂ ਨੂੰ ਹਿਰਾਸਤ ’ਚ ਲਿਆ

in #delhi2 years ago

ਭਰਤੀ ਪ੍ਰੀਖਿਆ ਰੱਦ ਕਰਨ ਦੀ ਮੰਗ ਲਈ ਪਾਵਰਕਾਮ ਦਫ਼ਤਰ ’ਚ ਧਰਨੇ ’ਤੇ ਬੈਠੇ ਬੇਰੁਜ਼ਗਾਰ ਲਾਈਨਮੈਨਾਂ ’ਤੇ ਮੰਗਲਵਾਰ ਦੇਰ ਸ਼ਾਮ ਪੁਲਿਸ ਫ਼ੋਰਸ ਨੇ ਲਾਠੀਚਾਰਜ਼ ਕਰ ਦਿੱਤਾ। ਇਸ ਦੌਰਾਨ ਵੱਡੀ ਗਿਣਤੀ ’ਚ ਬੇਰੁਜ਼ਗਾਰ ਲਾਈਨਮੈਨਾਂ ਨੂੰ ਹਿਰਾਸਤ ਵਿਚ ਲੈ ਲਿਆ ਹੈ, ਜਿਨ੍ਹਾਂ ਨੂੰ ਵੱਖ-ਵੱਖ ਥਾਣਿਆਂ ਦੇ ਵਿਚ ਨਜ਼ਰਬੰਦ ਕਰ ਦਿੱਤਾ ਹੈ। ਇਸ ਦੇ ਨਾਲ ਹੀ ਧਰਨਾਕਾਰੀ ਬੇਰੁਜ਼ਗਾਰਾਂ ਦੇ ਇੱਕ ਜਥੇ ਵਲੋਂ ਪਾਵਰਕਾਮ ਦੇ ਦਫ਼ਤਰ ਮੂਹਰੇ ਰਿਹਾਈ ਲਈ ਧਰਨਾ ਲੱਗਾ ਲਿਆ ਗਿਆ ਹੈ। ਬੇਰੁਜ਼ਗਾਰ ਲਾਈਨਮੈਨਾਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾਂਦਾ ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ। ਦੇਰ ਰਾਤ ਤੱਕ ਪੁਲਿਸ ਪ੍ਰਸ਼ਾਸਨ ਤੇ ਬੇਰੁਜ਼ਗਾਰਾਂ ਵਿਚ ਕੋਈ ਵੀ ਸਹਿਮਤੀ ਨਹੀਂ ਬਣ ਸਕੀ ਹੈ।