ਤਿੰਨ ਰੋਜਾ ਰਾਜ ਪੱਧਰੀ ਪੰਜਾਬ ਮਹਿਲਾ ਗੱਤਕਾ ਚੈਂਪੀਅਨਸ਼ਿਪ 2 ਤੋ 4 ਦਸੰਬਰ ਤੱਕ ਕੋਟਕਪੂਰਾ ਵਿਖੇ

in #delhi2 years ago

ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੀ ਅਗਵਾਈ ਹੇਠ ਗੱਤਕਾ ਐਸੋਸੀਏਸ਼ਨ ਪੰਜਾਬ ਵੱਲੋਂ ਰਾਜ ਪੱਧਰੀ ਮਹਿਲਾ ਗੱਤਕਾ ਚੈਂਪੀਅਨਸ਼ਿਪ 2 ਦਸੰਬਰ ਤੋਂ 4 ਦਸੰਬਰ ਤੱਕ ਬਾਬਾ ਫਰੀਦ ਨਰਸਿੰਗ ਕਾਲਜ, ਕੋਟਕਪੂਰਾ ਵਿਖੇ ਜਿਲਾ ਗੱਤਕਾ ਐਸੋਸੀਏਸ਼ਨ ਫਰੀਦਕੋਟ ਦੇ ਸਹਿਯੋਗ ਸਦਕਾ ਕਰਵਾਈ ਜਾ ਰਹੀ ਹੈ ਜਿਸ ਵਿੱਚ ਰਾਜ ਦੇ ਸਮੂਹ ਜਿਲ੍ਹਿਆਂ ਦੀਆਂ ਲੜਕੀਆਂ ਦੀਆਂ ਗੱਤਕਾ ਟੀਮਾਂ ਭਾਗ ਲੈਣਗੀਆਂ।

ਇਸ ਸੰਬੰਧੀ ਗੱਤਕਾ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਹਰਬੀਰ ਸਿੰਘ ਦੁੱਗਲ ਤੇ ਜਨਰਲ ਸਕੱਤਰ ਤਲਵਿੰਦਰ ਸਿੰਘ ਫਿਰੋਜਪੁਰ ਨੇ ਦੱਸਿਆ ਕਿ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਦੀ ਅਗਵਾਈ ਹੇਠ ਹੋ ਰਹੇ ਇਸ ਗੱਤਕਾ ਟੂਰਨਾਮੈਂਟ ਦੌਰਾਨ ਅੰਡਰ 14, 17, 19, 22 ਤੇ 25 ਸਾਲਾਂ ਦੇ ਉਮਰ ਵਰਗ ਵਿਚ ਭਿੜਨਗੀਆਂ। ਇਸ ਟੂਰਨਾਮੈਂਟ 'ਚ ਪੰਜਾਬ ਦੇ ਸਮੂਹ ਜਿਲਿਆਂ ਦੀਆਂ ਟੀਮਾਂ ਨੂੰ ਮਨਜ਼ੂਰਸ਼ੁਦਾ ਗੱਤਕਾ ਕਿੱਟਾਂ ਆਪਣੇ ਨਾਲ ਲਿਆਉਣ ਲਈ ਕਿਹਾ ਗਿਆ ਹੈ।