ਸਿੱਧੂ ਮੂਸੇਵਾਲਾ ‌ਦੇ ਮਾਪੇ ਵਿਦੇਸ਼ ਰਵਾਨਾ

in #delhi2 years ago

28_08_2022-balkaur_singh_and_charan_kaur_9126235_m.jpgਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਪੇ ਵਿਦੇਸ਼ ਚਲੇ ਗਏ ਹਨ। ਉਹ ਅੱਜ ਸਵੇਰੇ ਘਰੋਂ ਗਏ ਹਨ ਅਤੇ ਉਨ੍ਹਾਂ ਦੀ ਵਾਪਸੀ ਬਾਰੇ ਕੋਈ ਜਾਣਕਾਰੀ ਨਹੀਂ ਹੈ। ਉਂਝ ਉਨ੍ਹਾਂ ਦੇ ਵਿਦੇਸ਼ੀ ਦੌਰੇ ਬਾਰੇ ਪੁਸ਼ਟੀ ਉਨ੍ਹਾਂ ਦੇ ਸਕੇ ਭਰਾ ਚਮਕੌਰ ਸਿੰਘ ਸਿੱਧੂ ਵਲੋਂ ਕੀਤੀ ਗਈ ਹੈ, ਜੋ ਪੰਜਾਬੀ ਗਾਇਕ ਦੇ ਤਾਇਆ ਹਨ। ਉਨ੍ਹਾਂ ਕਿਹਾ ਕਿ ਦੋਵੇਂ ਛੇਤੀ ਵਾਪਸ ਆਉਣਗੇ। ਇਸ ਤੋਂ ਪਹਿਲਾਂ ਸਿੱਧੂ ਮੂਸੇਵਾਲਾ ‌ਦੇ ਪਿਤਾ ਬਲਕੌਰ ਸਿੰਘ ਨੇ ਕੁਝ ਦਿਨ ਪਹਿਲਾਂ ਦਸਿਆ ਸੀ ਕਿ ਪੰਜਾਬੀ ਗਾਇਕ ਦੇ ਵਿਦੇਸ਼ ਵਿਚਲੇ ਕਾਰੋਬਾਰ ਨੂੰ ਵੇਖਣ ਲਈ ਉਨ੍ਹਾਂ ਨੂੰ ਵਿਦੇਸ਼ ਯਾਤਰਾ ਕਰਨੀ ਪੈ ਸਕਦੀ ਹੈ। ਸਿੱਧੂ ਮੂਸੇਵਾਲਾ ਦਾ ਕੈਨੇਡਾ ਵਿੱਚ ਵੀ ਕਾਰੋਬਾਰ ਸੀ ਅਤੇ ਉਹ ਕਤਲ ਦੀ ਵਾਰਦਾਤ ਤੋਂ ਹਫ਼ਤਾ ਪਹਿਲਾਂ ਹੀ ਦੁਬਈ ਜਾਕੇ ਆਇਆ ਸੀ।