ਸੀਪੀਆਈ ਲਿਬਰੇਸ਼ਨ ਵੱਲੋਂ ਪੰਜਾਬ ਦੀ ਮੌਜੂਦਾ ਸਥਿਤੀ 'ਤੇ ਤਿੱਖੀ ਨਜ਼ਰ

in #delhi2 years ago

ਸੀਪੀਆਈ ਐੱਮਐੱਲ ਲਿਬਰੇਸ਼ਨ ਅੰਮਿ੍ਤਸਰ-ਤਰਨਤਾਰਨ ਦੇ ਜ਼ਿਲ੍ਹਾ ਆਗੂਆਂ ਦੀ ਅਹਿਮ ਮੀਟਿੰਗ ਸ਼ਮਸ਼ੇਰ ਸਿੰਘ ਹੇਰ ਦੀ ਪ੍ਰਧਾਨਗੀ ਹੇਠ ਹੋਈ। ਜਿਸ 'ਚ ਲਿਬਰੇਸ਼ਨ ਦੀ ਸੂਬਾ ਕਮੇਟੀ ਵੱਲੋਂ 16-17 ਅਕਤੂਬਰ ਨੂੰ ਅੰਮਿ੍ਤਸਰ ਵਿਖੇ ਪਾਰਟੀ ਦੇ ਸੂਬਾ ਪੱਧਰੀ ਇਜਲਾਸ ਕਰਨ ਦੇ ਫੈਸਲੇ ਦੇ ਅਧਾਰਿਤ ਤਿਆਰੀਆਂ ਦਾ ਜਾਇਜ਼ਾ ਲਿਆ 'ਤੇ ਪੰਜਾਬ ਦੀ ਮੌਜੂਦਾ ਰਾਜਨੀਤਕ ਸਥਿਤੀ 'ਤੇ ਚਰਚਾ ਕੀਤੀ। ਲਿਬਰੇਸ਼ਨ ਦੇ ਜ਼ਿਲ੍ਹਾ ਸਕੱਤਰ ਬਲਬੀਰ ਸਿੰਘ ਝਾਮਕਾ, ਸਾਥੀ ਬਲਬੀਰ ਸਿੰਘ ਮੂਧਲ 'ਤੇ ਮੀਟਿੰਗ 'ਚ ਸ਼ਿਰਕਤ ਕਰਨ ਲਈ ਵਿਸ਼ੇਸ਼ ਤੌਰ 'ਤੇ ਪਹੁੰਚੇ ਲਿਬਰੇਸ਼ਨ ਦੇ ਕੇਂਦਰੀ ਕਮੇਟੀ ਮੈਂਬਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ ਸੰਬੋਧਨ ਕਰਦੇ ਕਿਹਾ ਪੰਜਾਬ ਦੀ ਮਾਨ ਸਰਕਾਰ ਵੱਲੋਂ ਭਰੋਸੇ ਦਾ ਵੋਟ ਹਾਸਲ ਕਰਨ ਲਈ ਸੱਦਿਆ ਗਿਆ ਵਿਸ਼ੇਸ਼ ਇਜਲਾਸ ਸਾਬਤ ਕਰਦਾ ਹੈ ਕਿ ਆਪ ਸਰਕਾਰ ਆਪਣੇ ਵਿਧਾਇਕਾਂ ਤੋਂ ਹੀ ਡਰੀ ਹੋਈ ਆਪਣੀ ਸਰਕਾਰ ਨੂੰ ਅਗਲੇ ਛੇ ਮਹੀਨਿਆਂ ਲਈ ਬਚਾਉਣ ਦਾ ਜੁਗਾੜ ਲਾ ਰਹੀ ਹੈ। ਬੱਖਤਪੁਰਾ ਨੇ ਕਿਹਾ ਕਿ ਬੇਸ਼ੱਕ ਕੇਂਦਰ ਦੀ ਭਾਜਪਾ ਸਰਕਾਰ ਵਿਰੋਧੀ ਸੂਬਿਆਂ ਦੀਆਂ ਸਰਕਾਰਾਂ ਨੂੰ ਤੋੜਣ ਲਈ ਲਗਾਤਾਰ ਹਮਲੇ ਕਰ ਰਹੀ ਹੈ। ਮੀਟਿੰਗ 'ਚ ਵੱਖ-ਵੱਖ ਮਤਿਆਂ ਰਾਹੀ ਮੰਗ ਕੀਤੀ ਗਈ ਕਿ ਸਰਕਾਰ ਚੀਨੀ ਵਾਇਰਸ ਨਾਲ ਕਿਸਾਨਾਂ ਦੇ ਖਰਾਬ ਹੋਏ ਝੋਨੇ ਦੀ ਫਸਲ ਦਾ ਮੁਆਜ਼ਾ ਦੇਣ ਸਮੇਤ ਝੋਨੇ ਦੀ ਸਿੱਧੀ ਬਿਜਾਈ ਦਾ 1500 ਰੁਪਏ ਪ੍ਰਤੀ ਏਕੜ ਸਹਾਇਤਾ ਦੇਣ ਦਾ ਕੀਤਾ ਵਾਅਦਾ ਪੂਰਾ ਕਰੇ