ਬੀਐੱਡ ਸਮੈਸਟਰ ਚੌਥਾ ਦੇ ਨਤੀਜਿਆਂ 'ਚ ਏਐੱਸ ਕਾਲਜ ਨੇ ਗੱਡੇ ਝੰਡੇ

in #delhi2 years ago

ਪੰਜਾਬ ਯੂਨੀਵਰਸਿਟੀ ਵੱਲੋਂ ਐਲਾਨੇ ਬੀਐੱਡ ਸਮੈਸਟਰ ਚੌਥਾ ਦੇ ਨਤੀਜਿਆਂ 'ਚ ਏਐੱਸ ਕਾਲਜ ਆਫ ਐਜੂਕੇਸ਼ਨ ਕਲਾਲਮਾਜਰਾ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ। ਕਾਲਜ ਪਿੰ੍ਸੀਪਲ ਡਾ. ਪਵਨ ਕੁਮਾਰ ਨੇ ਦੱਸਿਆ ਅਰਸ਼ਦੀਪ ਕੌਰ ਤੇ ਪਿ੍ਰਯੰਕਾ ਨੇ 91.18 ਫ਼ੀਸਦੀ ਅੰਕਾਂ ਨਾਲ ਪਹਿਲਾ, ਅਮਨਪ੍ਰਰੀਤ ਕੌਰ ਨੇ 89.68 ਫ਼ੀਸਦੀ ਅੰਕਾਂ ਨਾਲ ਦੂਜਾ ਤੇ ਸੰਗੀਤਾ ਸ਼ਰਮਾ ਨੇ 88.31 ਫੀਸਦੀ ਨਾਲ ਤੀਜਾ ਸਥਾਨ ਪ੍ਰਰਾਪਤ ਕੀਤਾ। ਵਿਦਿਆਰਥਣਾਂ ਦੀ ਸ਼ਾਨਦਾਰ ਪ੍ਰਰਾਪਤੀ 'ਤੇ ਕਾਲਜ ਕਮੇਟੀ ਦੇ ਪ੍ਰਧਾਨ ਸ਼ਮਿੰਦਰ ਸਿੰਘ, ਮੀਤ ਪ੍ਰਧਾਨ ਸੁਸ਼ੀਲ ਸ਼ਰਮਾ, ਜਨਰਲ ਸਕੱਤਰ ਐਡਵੋਕੇਟ ਬਰਿੰਦਰ ਡੈਵਿਟ, ਕਾਲਜ ਸਕੱਤਰ ਦਿਨੇਸ਼ ਕੁਮਾਰ ਸ਼ਰਮਾ, ਪਿੰ੍ਸੀਪਲ ਡਾ. ਪਵਨ ਕੁਮਾਰ ਨੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ।