ਪੰਜਾਬ ਦਾ ਉੱਪ-ਪ੍ਰਧਾਨ ਬਣਾਉਣ ਤੇ ਸਾਰੀ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ : ਕੇਵਲ ਸਿੰਘ ਢਿੱਲੋਂ

in #delhi2 years ago

kewal-singh-dhillon-16700683783x2.jpgਪੰਜਾਬ ਭਾਜਪਾ ਦੇ ਸੰਗਠਨਾਤਮਕ ਢਾਂਚੇ ਦਾ ਵਿਸਥਾਰ ਕਰਦੇ ਹੋਏ ਅੱਜ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੌਮੀ ਪ੍ਰਧਾਨ ਜੇ.ਪੀ ਨੱਡਾ ਦੀ ਰਹਿਨੁਮਾਈ ਹੇਠ ਸੰਗਠਨਾਤਮਕ ਢਾਂਚੇ ਦਾ ਵਿਸਥਾਰ ਕੀਤਾ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚੋਂ ਵੱਖ-ਵੱਖ ਆਗੂਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਦਿੱਤੀਆਂ ਜਾਣ ਤੇ ਸੰਗਰੂਰ ਤੋਂ ਸਾਬਕਾ ਲੋਕ ਸਭਾ ਉਮੀਦਵਾਰ ਤੇ ਨਵੇਂ ਬਣਾਏ ਉੱਪ-ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਨਵੀਆਂ ਜ਼ਿੰਮੇਵਾਰੀਆਂ ਨਾਲ ਨਿਵਾਜੇ ਜਾਣ ਵਾਲੇ ਸਾਰੇ ਆਗੂਆਂ ਨੂੰ ਵਧਾਈ ਦਿੱਤੀ।

ਉਹਨਾਂ ਪੰਜਾਬ ਭਾਜਪਾ ਦੀ ਨਵੀਂ ਟੀਮ ਨੂੰ ਵਧਾਈ ਦਿੰਦੇ ਹੋਏ ਕਤਰ ਵਿਖੇ ਚੱਲ ਰਹੇ ਫੀਫਾ ਵਰਲਡ ਕੱਪ ਦੀ ਉਦਾਹਰਨ ਦਿੱਤੀ ਤੇ ਕਿਹਾ ਕਿ ਜਿਸ ਤਰ੍ਹਾਂ ਦੁਨੀਆ ਦੇ ਵੱਖ-ਵੱਖ ਦੇਸ਼ਾਂ ਨੇ ਆਪਣੇ ਸਟਾਰ ਖਿਡਾਰੀਆਂ ਨੂੰ ਦੁਨੀਆ ਦੇ ਸਭ ਤੋਂ ਵੱਡੇ ਟੂਰਨਾਮੈਂਟ 'ਚ ਆਪਣੇ ਦੇਸ਼ ਦੀ ਨੁਮਾਇੰਦਗੀ ਕਰਨ ਦਾ ਮੌਕਾ ਦਿੱਤਾ ਹੈ, ਉਸੇ ਤਰ੍ਹਾਂ ਭਾਜਪਾ ਨੇ ਪੰਜਾਬ ਦੀ ਟੀਮ ਲਈ ਵੱਖ-ਵੱਖ ਜ਼ਿਲ੍ਹਿਆਂ 'ਚੋਂ ਸੂਝਵਾਨ ਤੇ ਪੰਜਾਬ ਪ੍ਰਤੀ ਸੁਹਿਰਦ ਆਗੂਆਂ ਦੀ ਚੋਣ ਕੀਤੀ ਹੈ। ਜੋ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਬੇਹੱਦ ਫਾਇਦੇਮੰਦ ਸਿੱਧ ਹੋਵੇਗੀ।