PM ਗਰੀਬ ਕਲਿਆਣ ਅੰਨ ਯੋਜਨਾ: ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਜਾਰੀ ਕੀਤਾ ਨੋਟਿਸ

in #delhi2 years ago

ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ਮਾਮਲਾ ਹਾਈਕੋਰਟ ਪੁੱਜ ਗਿਆ ਹੈ। ਪੰਜਾਬ ਹਰਿਆਣਾ ਹਾਈਕੋਰਟ ਨੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਦੋਸ਼ ਹੈ ਕਿ ਯੋਜਨਾ ਤਹਿਤ ਕੇਂਦਰ ਸਰਕਾਰ ਵੱਲੋਂ ਜਿੰਨਾ ਅਨਾਜ ਪੰਜਾਬ ਨੂੰ ਭੇਜਿਆ ਗਿਆ ਸੀ, ਸੂਬਾ ਸਰਕਾਰ ਨੇ ਉਸ ਤੋਂ ਘੱਟ ਲੋਕਾਂ ਵਿੱਚ ਵੰਡਿਆ ਹੈ। ਦਾਖਲ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਵੱਲੋਂ 16 ਲੱਖ ਲੋਕਾਂ ਨੂੰ ਸਕੀਮ ਤਹਿਤ ਅਨਾਜ ਨਹੀਂ ਮਿਲਿਆ।

ਮਾਮਲੇ ਵਿੱਚ ਐਨਐਫਐਸਏ ਡਿਪੂ ਹੋਲਡਰ ਵੈਲਫੇਅਰ ਐਸੋਸੀਏਸ਼ਨ ਬਠਿੰਡਾ ਨੇ ਵਕੀਲ ਵਿਜੈ ਜਿੰਦਲ ਰਾਹੀਂ ਹਾਈਕੋਰਟ ਵਿੱਚ ਪਟੀਸ਼ਨ ਦਾਖਲ ਕੀਤੀ ਹੈ। ਹਾਈਕੋਰਟ ਵੱਲੋਂ ਮਾਮਲੇ ਦੀ ਅਗਲੀ ਸੁਣਵਾਈ 16 ਮਾਰਚ ਨੂੰ ਹੋਵੇਗੀ।