ਪੰਜਾਬ ਦੇ ਮੰਤਰੀਆਂ ਨੂੰ ਪੱਲਿਓਂ ਦੇਣਾ ਪਵੇਗਾ ਮਹਿੰਗੇ ਹੋਟਲਾਂ 'ਚ ਠਹਿਰਣ ਦਾ ਖਰਚਾ

in #delhi2 years ago

ਹੁਣ ਕੈਬਨਿਟ ਮੰਤਰੀਆਂ ਤੇ ਵਿਧਾਇਕਾਂ ਦਾ ਹੋਟਲਾਂ ਵਿਚ ਠਹਿਰਣ ਦਾ ਖਰਚਾ ਪੰਜਾਬ ਸਰਕਾਰ ਨਹੀਂ ਚੁੱਕੇਗੀ। ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਝ ਦਿਨ ਪਹਿਲਾਂ ਇਹ ਐਲਾਨ ਕੀਤਾ ਸੀ। ਇਸ ਵਿਚ ਆਖਿਆ ਗਿਆ ਸੀ ਕਿ ਮੰਤਰੀ ਆਪਣੇ ਦੌਰਿਆਂ ਦੌਰਾਨ ਸਰਕਟ ਹਾਊਸਾਂ ਤੇ ਗੈਸਟ ਹਾਊਸਾਂ ਵਿਚ ਠਹਿਰਨਗੇ।

ਹੁਣ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਸੂਬੇ ਦੇ ਡਿਪਟੀ ਕਮਿਸ਼ਨਰਾਂ, ਸਮੂਹ ਪ੍ਰਬੰਧਕੀ ਸਕੱਤਰਾਂ ਤੇ ਪ੍ਰਾਹੁਣਚਾਰੀ ਵਿਭਾਗ ਨੂੰ ਇਸ ਸਬੰਧੀ ਪੱਤਰ ਜਾਰੀ ਕਰ ਦਿੱਤਾ ਹੈ। ਇਸ ਤਹਿਤ ਹੁਣ ਹਰ ਵਿਧਾਇਕ ਤੇ ਮੰਤਰੀ ਲਈ ਪੰਜਾਬ ਦੇ ਦੌਰਿਆਂ ਦੌਰਾਨ ਜ਼ਰੂਰੀ ਕਰ ਦਿੱਤਾ ਗਿਆ ਹੈ ਕਿ ਉਹ ਸਰਕਾਰੀ/ਅਰਧ ਸਰਕਾਰੀ ਸਰਕਟ ਹਾਊਸਾਂ/ਗੈਸਟ ਹਾਊਸਾਂ ਵਿਚ ਠਹਿਰਨਗੇ।