ਖੇਤੀ ਵਿਕਾਸ ਮਾਡਲ ’ਤੇ ਚਰਚਾ ਲਈ ਖੇਤੀ ਕਾਮੇ ਕਮਿਸ਼ਨ ਨੇ ਯੂਨੀਅਨਾਂ ਨੂੰ ਦਿੱਤਾ ਸੱਦਾ

in #delhi2 years ago

30_11_2022-download_2_9165360_m.jpgਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਨੇ ਖੇਤੀ ਮਾਡਲ ਦੇ ਬਦਲ ਤੇ ਕਿਰਤੀ ਕਿਸਾਨ ਯੂਨੀਅਨ ਨੂੰ ਆਪਣਾ ਪੱਖ ਰੱਖਣ ਦਾ ਸੱਦਾ ਦਿੱਤਾ ਹੈ। ਕਿਰਤੀ ਕਿਸਾਨ ਯੂਨੀਅਨ ਹਰੇ ਇਨਕਲਾਬ ਦੇ ਮੌਜੂਦਾ ਖੇਤੀ ਮਾਡਲ ਨੂੰ ਬਦਲਣ, ਕੁਦਰਤ ਤੇ ਕਿਸਾਨ ਪੱਖੀ ਖੇਤੀ ਮਾਡਲ ਉਸਾਰਨ ਲਈ ਅੰਦੋਲਨ ਕਰ ਰਹੀ ਹੈ।

ਕਿਰਤੀ ਕਿਸਾਨ ਯੂਨੀਅਨ ਦੇ ਮੀਤ ਪ੍ਰਧਾਨ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਨੂੰ ਕਮਿਸ਼ਨ ਨੇ ਲਿਖਤੀ ਪੱਤਰ ਭੇਜ ਕੇ 5 ਦਸੰਬਰ ਨੂੰ ਖੇਤੀ ਮਾਡਲ ਦੇ ਬਦਲ ’ਤੇ ਆਪਣਾ ਪੱਖ ਰੱਖਣ ਲਈ ਸੱਦਾ ਭੇਜਿਆ ਹੈ। ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਮੀਤ ਪ੍ਰਧਾਨ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਕਿਹਾ ਕਿ ਹਰੇ ਇਨਕਲਾਬ ਦੇ ਖੇਤੀ ਮਾਡਲ ਨੇ ਪੰਜਾਬ ਦਾ ਹਵਾ, ਪਾਣੀ, ਮਿੱਟੀ ਬੁਰੀ ਤਰ੍ਹਾਂ ਪਲੀਤ ਕਰ ਦਿੱਤਾ ਹੈ ਤੇ ਵਾਤਾਵਰਨ ਤੇ ਸਿਹਤ ਸੰਕਟ ਸਮੇਤ ਕਿਸਾਨਾਂ ਤੇ ਮਜ਼ਦੂਰਾਂ ਲਈ ਵੀ ਗੰਭੀਰ ਆਰਥਿਕ ਮੁਸ਼ਕਿਲਾਂ ਪੈਦਾ ਕੀਤੀਆਂ ਹਨ।